ਚੰਡੀਗੜ੍ਹ 9 ਅਕਤੂਬਰ 2024: ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਵੱਲੋਂ ਇਕ ਅਹਿਮ ਫੈਸਲਾ ਲਿਆ ਗਿਆ ਹੈ, ਦੱਸ ਦੇਈਏ ਕਿ 15 ਅਕਤੂਬਰ ਯਾਨੀ ਕਿ ਮੰਗਲਵਾਰ ਨੂੰ ਪੰਜਾਬ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਜਿਸ ਸਬੰਧੀ ਪੰਜਾਬ ਸਰਕਾਰ ਦੇ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ| ਪੰਜਾਬ ਸਰਕਾਰ ਨੇ ਸੂਬੇ ਦੇ ਹਰ ਤਰ੍ਹਾਂ ਦੇ ਸਰਕਾਰੀ ਅਦਾਰਿਆਂ, ਸਕੂਲਾਂ, ਕਾਲਜਾਂ ਅਤੇ ਹੋਰ ਸਰਕਾਰੀ ਸ਼ਾਖਾਵਾਂ ਵਿੱਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਉੱਥੇ ਹੀ ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਵੱਲੋਂ ਵੀ ਪੰਚਾਇਤ ਦਾ ਆਯੋਜਨ ਕੀਤਾ ਗਿਆ ਸੀ।
ਨੋਟੀਫਿਕੇਸ਼ਨ ਦੇ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਚੰਡੀਗੜ੍ਹ ਦੇ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰ, ਬੋਰਡਾਂ, ਕਾਰਪੋਰੇਸਸ਼ਨ, ਤੇ ਵਿਦਿਅਕ ਅਦਾਰਿਆਂ ਲਈ ਵੀ ਘੋਸ਼ਿਤ ਕੀਤੀ ਗਈ ਹੈ| ਉੱਥੇ ਹੀ ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਵੀ ਸਾਰੇ ਸਕੂਲ, ਦਫਤਰ ਬੰਦ ਰਹਿਣਗੇ।