ਪੰਜਾਬ ਬੰਦ ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਨੇ ਸੁਰੱਖਿਆ ਵਧਾਈ, ਮਾਹੌਲ ਸ਼ਾਂਤੀਪੂਰਨ

Punjab band

ਲੁਧਿਆਣਾ, 09 ਅਗਸਤ 2023: ਮਣੀਪੁਰ ‘ਚ ਹਿੰਸਾ (Manipur violence) ਖ਼ਿਲਾਫ਼ ਅੱਜ ਪੰਜਾਬ ਬੰਦ ਰਹੇਗਾ । ਵਾਲਮੀਕਿ, ਰਵਿਦਾਸੀਆ ਅਤੇ ਈਸਾਈ ਭਾਈਚਾਰੇ ਨੇ ਸਾਂਝੇ ਤੌਰ ‘ਤੇ ਬੰਦ ਦਾ ਸੱਦਾ ਦਿੱਤਾ ਹੈ। ਪੰਜਾਬ ਬੰਦ (Punjab band) ਦੇ ਮੱਦੇਨਜ਼ਰ ਲੁਧਿਆਣਾ ਪੁਲਿਸ ਵੱਲੋਂ ਸੁਰੱਖਿਆ ਵਧਾਈ ਗਈ ਹੈ  | ਇਸ ਮੌਕੇ ਏਸੀਪੀ, ਲੁਧਿਆਣਾ ਸੁਮਿਤ ਸੂਦ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਦੀ ਹਦਾਇਤਾਂ ਅਨੁਸਾਰ ਪੁਲਿਸ ਬਾਲ ਤਾਇਨਾਤ ਕੀਤੀ ਹੈ | ਫਿਲਹਾਲ ਇਲਾਕੇ ਵਿੱਚ ਮਾਹੌਲ ਸ਼ਾਂਤੀਪੂਰਨ ਹਨ | ਉਨ੍ਹਾਂ ਕਿਹਾ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ‘ਚ ਲੈਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ |

Ludhiana

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।