ਚੰਡੀਗੜ੍ਹ, 16 ਅਗਸਤ 2024: ਪੰਜਾਬ ਸਰਕਾਰ ਨੇ 19 ਅਗਸਤ, 2024 ਯਾਨੀ ਸੋਮਵਾਰ ਨੂੰ ਰੱਖੜੀ ਦੇ ਤਿਉਹਾਰ ( Raksha Bandhan) ਮੌਕੇ ਸੂਬੇ ਭਰ ਦੇ ਸੇਵਾ ਕੇਂਦਰਾਂ (Sewa Kendra) ਦੇ ਕੰਮਕਾਜ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਰੱਖੜੀ ਵਾਲੇ ਦਿਨ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ | ਇਸਦੇ ਨਾਲ ਹੀ 19 ਅਗਸਤ ਤੋਂ ਬਾਅਦ ਸਾਰੇ ਸੇਵਾ ਕੇਂਦਰ ਆਪਣੇ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ।
ਜਨਵਰੀ 19, 2025 4:33 ਪੂਃ ਦੁਃ