ਕਣਕ ਖਰੀਦ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ: ਲਾਲ ਚੰਦ ਕਟਾਰੂਚੱਕ

• ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਦੋਆਬਾ ਖੇਤਰ ਵਿੱਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ
• ਕਿਹਾ, ਸਰਕਾਰ ਫਸਲ ਦੀ ਖਰੀਦ ਦੇ 24 ਘੰਟਿਆਂ ਦੇ ਅੰਦਰ ਕਿਸਾਨਾਂ ਨੂੰ ਭੁਗਤਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ।
• ਸੂਬੇ ਦੀਆਂ 1864 ਮੰਡੀਆਂ ਵਿੱਚ 124 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਉਮੀਦ ਹੈ।

ਜਲੰਧਰ, 4 ਅਪ੍ਰੈਲ 2025: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਸੂਬੇ ਵਿੱਚ ਚੱਲ ਰਹੇ ਕਣਕ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ।

ਕੈਬਨਿਟ ਮੰਤਰੀ ਚਾਰ ਜ਼ਿਲ੍ਹਿਆਂ-ਜਲੰਧਰ, (jalandhar) ਹੁਸ਼ਿਆਰਪੁਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਮੀਡੀਆ (media) ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਸਾਲ ਪੰਜਾਬ ਵਿੱਚ ਕਣਕ ਦੀ ਬੰਪਰ ਫਸਲ ਹੋਣ ਦੀ ਸੰਭਾਵਨਾ ਹੈ ਅਤੇ 124 ਲੱਖ ਮੀਟ੍ਰਿਕ ਟਨ ਕਣਕ ਖਰੀਦਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਣਕ ਦੀ ਖਰੀਦ ਲਈ 28,894 ਕਰੋੜ ਰੁਪਏ ਦੀ ਨਕਦ ਕ੍ਰੈਡਿਟ ਸੀਮਾ ਪਹਿਲਾਂ ਹੀ ਸੁਰੱਖਿਅਤ ਕਰ ਲਈ ਹੈ ਤਾਂ ਜੋ ਪੂਰੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਲੋੜੀਂਦੇ 99 ਪ੍ਰਤੀਸ਼ਤ ਬਾਰਦਾਨੇ ਦਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਢੁਕਵੀਂ ਸਟੋਰੇਜ ਲਈ ਲੋੜੀਂਦੀ ਜਗ੍ਹਾ ਅਤੇ ਕਰੇਟਾਂ ਦਾ ਵੀ ਪ੍ਰਬੰਧ ਕਰ ਲਿਆ ਗਿਆ ਹੈ।

ਫਸਲ ਦੀ ਵੱਡੀ ਆਮਦ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਸਰਕਾਰ (punjab sarkar) ਨੇ ਰਾਜ ਭਰ ਵਿੱਚ 1864 ਖਰੀਦ ਕੇਂਦਰ (ਮੰਡੀਆਂ) ਸਥਾਪਤ ਕੀਤੀਆਂ ਹਨ, ਜਿੱਥੇ ਕਿਸਾਨ ਆਪਣੀ ਕਣਕ ਦੀ ਫਸਲ ਵੇਚ ਸਕਣਗੇ। ਬੰਪਰ ਫਸਲ ਦੇ ਮੱਦੇਨਜ਼ਰ, ਲਗਭਗ 600 ਅਸਥਾਈ ਖਰੀਦ ਕੇਂਦਰ ਵੀ ਸਥਾਪਤ ਕੀਤੇ ਗਏ ਹਨ। ਕਟਾਰੂਚੱਕਾ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਫ਼ਸਲ ਦੀ ਖਰੀਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 2425 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ।

ਜ਼ਿਲ੍ਹਿਆਂ ਦੇ ਖਰੀਦ ਟੀਚਿਆਂ ਦੇ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ (Hoshiarpur) ਵਿੱਚ 3.14 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਹੋਣ ਦੀ ਉਮੀਦ ਹੈ, ਜਦੋਂ ਕਿ ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ (bhagat singh nagar) ਵਿੱਚ ਕ੍ਰਮਵਾਰ 5.25 ਲੱਖ ਮੀਟ੍ਰਿਕ ਟਨ, 3.61 ਲੱਖ ਮੀਟ੍ਰਿਕ ਟਨ ਅਤੇ 2.64 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਉਮੀਦ ਹੈ।

ਕੈਬਨਿਟ ਮੰਤਰੀ (cabinet minister) ਨੇ ਕਿਸਾਨਾਂ ਵੱਲੋਂ ਵਿਕਰੀ ਲਈ ਲਿਆਂਦਾ ਗਿਆ ਹਰ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਖਰੀਦ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਪਿਛਲੇ ਤਿੰਨ ਸਾਲਾਂ ਵਿੱਚ ਕਣਕ ਅਤੇ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਦਾ ਵੀ ਜ਼ਿਕਰ ਕੀਤਾ।

ਸਮੀਖਿਆ ਮੀਟਿੰਗ ਦੌਰਾਨ,  ਕਟਾਰੂਚੱਕ ਨੇ ਮੰਡੀਆਂ ਵਿੱਚ ਕਿਸਾਨਾਂ ਲਈ ਉਪਲਬਧ ਸਹੂਲਤਾਂ – ਜਿਵੇਂ ਕਿ ਸਫਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਰੋਸ਼ਨੀ ਅਤੇ ਸ਼ੈੱਡ ਆਦਿ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪੂਰੇ ਸੀਜ਼ਨ ਦੌਰਾਨ ਆਪਣੀਆਂ ਸਬੰਧਤ ਮੰਡੀਆਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਸੂਬੇ ਦੀ ਖਰੀਦ ਪ੍ਰਕਿਰਿਆ ਨੂੰ ਇੰਨੇ ਵੱਡੇ ਪੱਧਰ ‘ਤੇ ਯੋਜਨਾਬੱਧ ਢੰਗ ਨਾਲ ਚਲਾਉਣ ਦੀ ਯੋਗਤਾ ‘ਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਭੋਜਨ ਪ੍ਰਦਾਤਾ ਹੈ।

Read More: ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ

Scroll to Top