ਮਲੋਟ, 07 ਸਤੰਬਰ 2024: ਮਲੋਟ ਹਲਕੇ ਦੇ ਭਾਗਸਰ ਪਿੰਡ (Bhagsar village) ਦੇ ਸਾਬਕਾ ਸਰਪੰਚ ਪਰਮਜੀਤ ਸਿੰਘ ਅਤੇ 350 ਹੋਰ ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ (AAP) ‘ਚ ਸ਼ਾਮਲ ਹੋਏ ਹਨ | ਪਾਰਟੀ ‘ਚ ਸ਼ਾਮਲ ਹੋਣ ‘ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਾਰਿਆਂ ਦਾ ਸਨਮਾਨ ਤੇ ਸਵਾਗਤ ਕੀਤਾ ।
ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਲਗਾਤਾਰ ਕੰਮ ਕਰ ਰਹੀ ਹੈ | ਮੰਤਰੀ ਨੇ ਕਿਹਾ ਉਨ੍ਹਾਂ ਦੀ ਹਰ ਸਮੱਸਿਆ ਦੇ ਹੱਲ ਲਈ ਮੁੱਖ ਮੰਤਰੀ ਭਗਵੰਤ ਮਾਨ ਕੋਲ ਆਵਾਜ਼ ਪਹੁੰਚਾਵਾਂਗੀ। ਇਸ ਦੌਰਾਨ ਭਾਗਸਰ ਪਿੰਡ ਦੇ ਸਾਬਕਾ ਸਰਪੰਚ ਦੇ ਪਰਮਜੀਤ ਸਿੰਘ ਨੇ ਕਿਹਾ ਕਿ ਉਹ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ (AAP) ‘ਚ ਸ਼ਾਮਲ ਹੋਏ ਹਨ |