July 2, 2024 6:26 pm
CBI

ਪੱਛਮੀ ਬੰਗਾਲ ‘ਚ ਸੀਬੀਆਈ ਨੇ ਦੋ TMC ਆਗੂਆਂ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਚੰਡੀਗੜ੍ਹ, 17 ਮਈ 2024: ਸੀਬੀਆਈ (CBI) ਨੇ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਵਿੱਚ ਟੀਐਮਸੀ ਦੇ ਦੋ ਆਗੂਆਂ ਦੇ ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਸਾਲ 2021 ਦੀਆਂ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਸਬੰਧ ਵਿੱਚ ਕੀਤੀ ਗਈ ਸੀ। ਸੀਬੀਆਈ ਨੇ ਬੰਗਾਲ ਦੇ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਕਾਠੀ ਇਲਾਕੇ ਵਿੱਚ ਟੀਐਮਸੀ ਆਗੂਆਂ ਦੇ ਟਿਕਾਣਿਆਂ ’ਤੇ ਛਾਪਾ ਮਾਰਿਆ। 2021 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਈ ਹਿੰਸਾ ਵਿੱਚ ਇੱਕ ਭਾਜਪਾ ਵਰਕਰ ਦੀ ਮੌਤ ਹੋ ਗਈ ਸੀ।

ਸੀਬੀਆਈ (CBI) ਅਧਿਕਾਰੀਆਂ ਦੀ ਟੀਮ ਨੇ ਕਾਠੀ ਬਲਾਕ ਨੰਬਰ 3 ਵਿੱਚ ਟੀਐਮਸੀ ਆਗੂ ਦੇਬਾਬਰਤ ਪਾਂਡਾ ਦੇ ਘਰ ਛਾਪਾ ਮਾਰਿਆ। ਇਸ ਤੋਂ ਇਲਾਵਾ ਦੂਜੇ ਬਲਾਕ ਵਿੱਚ ਟੀਐਮਸੀ ਆਗੂ ਨੰਦਦੁਲਾਲ ਮੈਤੀ ਦੇ ਘਰ ’ਤੇ ਵੀ ਕਾਰਵਾਈ ਕੀਤੀ ਗਈ। ਸੀਬੀਆਈ ਅਧਿਕਾਰੀ ਨੇ ਦੱਸਿਆ ਕਿ ਪਾਂਡਾ ਅਤੇ ਨੰਦਦੁਲਾਲ ਦੇ ਬੇਟੇ ਨੂੰ 52 ਹੋਰ ਮੁਲਜ਼ਮਾਂ ਦੇ ਨਾਲ ਐਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਹਿੰਸਾ ‘ਚ ਭਾਜਪਾ ਵਰਕਰ ਜਨਮੇਜੇ ਦੁਲਲਾਈ ਦੀ ਮੌਤ ਹੋ ਗਈ ਸੀ। ਸੀਬੀਆਈ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨਾਲ ਜੁੜੇ ਟਿਕਾਣਿਆਂ ’ਤੇ ਛਾਪੇ ਮਾਰੇ ਜਾ ਰਹੇ ਹਨ। ਮੁਲਜ਼ਮਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਅਧਿਕਾਰੀਆਂ ਮੁਤਾਬਕ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਮਾਮਲੇ ‘ਚ 30 ਮੁਲਜਮਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ, ਪਰ ਕੋਈ ਵੀ ਨਹੀਂ ਪਹੁੰਚਿਆ, ਜਿਸ ਤੋਂ ਬਾਅਦ ਸੀਬੀਆਈ ਨੇ ਛਾਪੇਮਾਰੀ ਕੀਤੀ।