ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਵੱਖ-ਵੱਖ ਪਿੰਡਾਂ ‘ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੋਹਾਲੀ, 11 ਅਗਸਤ 2023: ਹਲਕਾ ਵਿਧਾਇਕ ਮੋਹਾਲੀ ਸ. ਕੁਲਵੰਤ ਸਿੰਘ (MLA Kulwant Singh) ਨੇ ਅੱਜ ਮੋਹਾਲੀ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲਿਆ | ਇਸੇ ਤਹਿਤ ਅੱਜ ਪਿੰਡ ਕੈਲੋਂ ਵਿਖੇ ਲਿੰਕ ਰੋਡ ਦਾ ਉਦਘਾਟਨ ਕੀਤਾ | ਇਸ ਲਿੰਕ ਸੜਕ ਨੂੰ 10 ਤੋਂ 18 ਫੁੱਟ ਚੌੜਾ ਅਤੇ ਮਜ਼ਬੂਤ ਕੀਤਾ ਜਾਵੇਗਾ | ਸ. ਕੁਲਵੰਤ ਸਿੰਘ ਨੇ ਕਿਹਾ ਕਿ 50 ਲੱਖ ਦੀ ਲਾਗਤ ਨਾਲ ਇਸ ਲਿੰਕ ਸੜਕ ਦਾ ਸਾਰਾ ਕੰਮ ਛੇ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ | ਜਿਕਰਯੋਗ ਹੈ ਕਿ ਪਿੰਡ ਵਾਸੀਆਂ ਦੀ ਇਹ ਲੰਮੇ ਸਮੇਂ ਤੋਂ ਮੰਗ ਸੀ |

ਇਸ ਮੌਕੇ ਸ. ਕੁਲਵੰਤ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਆਪ ਸਰਕਾਰ’ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆ ਰਹੀ ਹੈ | ਇਸਦੇ ਨਾਲ ਹੀ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਅਤੇ ਹੜ੍ਹ ਪੀੜਤਾਂ ਨੂੰ ਬਣਦੀ ਮੁਆਵਜ਼ਾ ਰਾਸ਼ੀ ਦੇ ਕੇ ਸਰਕਾਰ ਆਪਣਾ ਫਰਜ਼ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਮਕਾਨਾਂ ਦੇ ਹੋਏ ਨੁਕਸਾਨ ਸਬੰਧੀ ਵੱਖ-ਵੱਖ ਪਿੰਡਾਂ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ |

ਸ. ਕੁਲਵੰਤ ਸਿੰਘ ਨੇ ਕਿਹਾ ਕਿ ਹੜ੍ਹਾਂ ਦੌਰਾਨ ਸਾਰੇ ਵਿਧਾਇਕ, ਸਾਰੇ ਮੰਤਰੀ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਖੁਦ ਲਗਾਤਾਰ ਲੋਕਾਂ ਵਿਚ ਵਿਚਰੇ ਹਨ। ਨਾਲ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਦਿਨ ਰਾਤ ਇੱਕ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਈ। ਇਸ ਸਦਕਾ ਹੀ ਲੋਕਾਂ ਨੂੰ ਵੇਲੇ ਸਿਰ ਸਹਾਇਤਾ ਮਿਲੀ ਅਤੇ ਬਹੁਤ ਹੀ ਘੱਟ ਸਮੇਂ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਮੁਆਵਜ਼ਾ ਰਾਸ਼ੀ ਲੋਕਾਂ ਨੂੰ ਦਿੱਤੀ ਗਈ।

ਇਸਤੋਂ ਬਾਅਦ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਪਿੰਡ ਬਹਿਲੋਲਪੁਰ ਪੁੱਜੇ, ਜਿੱਥੇ ਪਿੰਡ ਵਾਸੀਆਂ ਪਿੰਡ ਲੰਮੇ ਸਮੇਂ ਬਹਿਲੋਲਪੁਰ-ਤੜੋਲੀ ਵਿਚਾਲੇ ਪੌਣੇ ਦੋ ਕਿੱਲੋਮੀਟਰ ਦੀ ਸੜਕ ਦੇ ਮਜ਼ਬੂਤ ਕਰਨ ਦਾ ਕਾਰਜ਼ ਸ਼ੁਰੂ ਕਰਵਾਇਆ | ਉਨ੍ਹਾਂ ਕਿਹਾ ਕਿ ਇਸ ਲਿੰਕ ਸੜਕ ਨੂੰ 80 ਲੱਖ ਦੀ ਲਾਗਤ ਨਾਲ 2 ਮਹੀਨਿਆਂ ਵਿੱਚ ਪੂਰਾ ਕਰ ਲਿਆ ਜਾਵੇਗਾ | ਇਸਦੇ ਨਾਲ ਹੀ ਤੜੋਲੀ ਦੇ ਪਿੰਡ ਵਾਸੀਆਂ ਦੀ ਸਰਕਾਰ ਬਣਨ ਤੋਂ ਪਹਿਲਾਂ ਮੰਗ ਸੀ ਕਿ ਇੱਥੇ ਟਿਊਬਵੈੱਲ ਲਗਾਇਆ ਜਾਵੇ, ਜਿਸ ਨੂੰ ਅੱਜ ਵਿਧਾਇਕ ਸ. ਕੁਲਵੰਤ ਸਿੰਘ ਨੇ ਪੂਰਾ ਕੀਤਾ ਹੈ | ਇਸਦੇ ਨਾਲ ਹੀ ਪਿੰਡ ਵਿੱਚ ਬਿਜਲੀ ਸੰਬੰਧੀ ਹੋਰ ਮੁਸ਼ਕਿਲਾਂ ਹੱਲ ਕੀਤੀਆਂ ਗਈਆਂ ਹਨ | ਇਸਦੇ ਲਈ ਉਨ੍ਹਾਂ ਨੇ ਸਮੂਹ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਬਿਜਲੀ ਸਮੱਸਿਆ ਨੂੰ ਹੱਲ ਕੀਤਾ ਹੈ |

ਇਸਦੇ ਨਾਲ ਹੀ ਵਿਧਾਇਕ ਸ. ਕੁਲਵੰਤ ਸਿੰਘ ਪਿੰਡ ਰਾਮਗੜ੍ਹ ਦਾਊਂ ਪੁੱਜੇ, ਜਿਥੇ ਪਿੰਦ ਵਾਸੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਾਫੀ ਪ੍ਰੇਸ਼ਾਨ ਸਨ, ਕੁਲਵੰਤ ਸਿੰਘ ਨੇ ਪਿੰਡ ਰਾਮਗੜ੍ਹ ਦਾਊਂ ਵਿੱਚ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਸੀਵਰੇਜ ਦਾ ਉਦਘਾਟਨ ਕੀਤਾ | ਇਸਦੇ ਨਾਲ ਹੀ ਪਿੰਡ ਦੇ ਸਕੂਲ ਦੀ ਨੁਹਾਰ ਬਦਲਣ ਲਈ ਗ੍ਰਾਂਟ ਜਾਰੀ ਕੀਤੀ ਹੈ | ਇਸ ਮੌਕੇ ਕੁਲਵੰਤ ਸਿੰਘ ਨੇ ਸਕੂਲ ਦੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ | ਕੁਲਵੰਤ ਸਿੰਘ ਨੇ ਕਿਹਾ ਕਿ 6 ਲੱਖ ਦੀ ਲਾਗਤ ਨਾਲ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਗੰਦੇ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ |

ਇਸਤੋਂ ਬਾਅਦ ਵਿਧਾਇਕ ਸ. ਕੁਲਵੰਤ ਸਿੰਘ ਪਿੰਡ ਪਿੰਡ ਮਟੌਰ ਪੁੱਜੇ, ਜਿੱਥੇ ਉਨ੍ਹਾਂ ਨੇ ਲਾਇਨਜ ਕਲੱਬ ਪੰਚਕੁਲਾ ਅਤੇ ਜੇ.ਐੱਲ.ਪੀ.ਐੱਲ ਦੇ ਸਹਿਯੋਗ ਨਾਲ ਹੀ ਸਿਲਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ ਇਸ ਸਿਲਾਈ ਸੈਂਟਰ ਦੇ ਉਦਘਾਟਨ ਨਾਲ ਜਿੱਥੇ ਬੀਬੀਆਂ ਨੂੰ ਰੁਜਗਾਰ ਮਿਲੇਗਾ, ਓਥੇ ਹੀ ਕੁੜੀਆਂ ਇਸ ਸਿਲਾਈ ਸੈਂਟਰ ਦਾ ਲਾਹਾ ਲੈ ਸਕਣਗੀਆਂ |

Scroll to Top