July 2, 2024 11:04 pm
Gurdaspur

CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵੱਲੋਂ ਗੁਰਦਾਸਪੁਰ ‘ਚ ਨਵੇਂ ਬੱਸ ਸਟੈਂਡ ਦਾ ਉਦਘਾਟਨ

ਚੰਡੀਗੜ੍ਹ, 02 ਦਸੰਬਰ 2023: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਹਨ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ‘ਚ (Gurdaspur) ਬਾਬਾ ਬੰਦਾ ਸਿੰਘ ਬਹਾਦਰ ਇੰਟਰਸਟੇਟ ਬੱਸ ਟਰਮੀਨਲ ਦਾ ਉਦਘਾਟਨ ਕੀਤਾ | ਇਸ ਤੋਂ ਬਾਅਦ ਉਹ ਨਵੇਂ ਬੱਸ ਸਟੈਂਡ ਨੇੜੇ ਇੰਪਰੂਵਮੈਂਟ ਟਰੱਸਟ ਗਰਾਊਂਡ ਵਿੱਚ ਲੱਗੇ ਪੰਡਾਲ ਵਿੱਚ ਪੁੱਜੇ ਹਨ |

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦਾਸਪੁਰ (Gurdaspur) ਵਿੱਚ 1854 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ | ਇਸ ਪ੍ਰੋਜੈਕਟ ਨਾਲ ਗੁਰਦਾਸਪੁਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਇਸ ਦੌਰਾਨ ਸੀ.ਐਮ.ਭਗਵੰਤ ਮਾਨ ਨੇ ਗੁਰਦਾਸਪੁਰ ਦੇ ਲੋਕਾਂ ਨੂੰ ਸੀ.ਐਨ.ਜੀ ਪ੍ਰੋਜੈਕਟ, ਸ਼ੂਗਰ ਮਿੱਲ, ਸਰਕਾਰੀ ਆਈ.ਟੀ.ਆਈ. ਆਦਿ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ ਹੈ |