Shaheed Madan Lal Dhingra

ਡਾ: ਇੰਦਰਬੀਰ ਸਿੰਘ ਨਿੱਝਰ ਵੱਲੋਂ ਅੰਮ੍ਰਿਤਸਰ ਵਿਖੇ 4000 ਵਰਗ ਗਜ ‘ਚ ਬਣੇ ਸ਼ਹੀਦ ਮਦਨ ਲਾਲ ਢੀਂਗਰਾ ਸਮਾਰਕ ਦਾ ਉਦਘਾਟਨ

ਅੰਮ੍ਰਿਤਸਰ, 29 ਮਈ 2023: ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਨ ਕਰਨ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸਾਰੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਅਤੇ ਡਾ: ਬੀ:ਆਰ:ਅੰਬੇਦਕਰ ਦੀਆਂ ਤਸਵੀਰਾਂ ਲਗਵਾਈਆਂ ਗਈਆਂ ਹਨ ਤਾਂ ਜੋ ਲੋਕ ਆਪਣੇ ਸ਼ਹੀਦਾਂ ਪ੍ਰਤੀ ਜਾਗਰੂਕ ਹੋ ਸਕਣ ਅਤੇ ਉਨ੍ਹਾਂ ਦੇ ਪੂਰਨਿਆਂ ਦੇ ਚੱਲਦੇ ਹੋਏ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ |

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਾ: ਇੰਦਰਬੀਰ ਸਿੰਘ ਨਿੱਝਰ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨੇ ਗੋਲਬਾਗ ਵਿਖੇ 4000 ਵਰਗ ਗਜ ਵਿੱਚ ਬਣੇ ਸ਼ਹੀਦ ਮਦਨ ਲਾਲ ਢੀਂਗਰਾ (Shaheed Madan Lal Dhingra) ਯਾਦਗਾਰੀ ਸਮਾਰਕ ਦਾ ਉਦਘਾਟਨ ਕਰਨ ਸਮੇਂ ਕੀਤਾ | ਡਾ: ਨਿੱਝਰ ਨੇ ਗੋਲਬਾਗ ਵਿਖੇ ਹੀ ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਬੁੱਤ ਤੋਂ ਪਰਦਾ ਹਟਾਉਣ ਦੀ ਰਸਮ ਵੀ ਅਦਾ ਕੀਤੀ | ਡਾ: ਨਿੱਝਰ ਨੇ ਦੱਸਿਆ ਕਿ ਇਸ ਸਮਾਰਕ ਨੂੰ ਬਣਾਉਣ ’ਤੇ 2 ਕਰੋੜ 44 ਲੱਖ ਰੁਪਏ ਖਰਚ ਹੋਏ ਹਨ ਅਤੇ ਇਸ ਯਾਦਗਾਰੀ ਸਮਾਰਕ ਵਿਖੇ ਇਕ ਵੱਡਾ ਹਾਲ ਪਾਰਕ ਆਦਿ ਦਾ ਨਿਰਮਾਣ ਵੀ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਆਜ਼ਾਦੀ ਦੀ ਲੜਾਈ ਵਿੱਚ ਅੰਮ੍ਰਿਤਸਰ ਵਾਸੀਆਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਿਆਂਵਾਲਾ ਬਾਗ ਵਿਖੇ ਸ਼ਹੀਦ ਹੋਣ ਵਾਲੇ ਸ਼ੂਰਬੀਰਾਂ ਤੋਂ ਇਲਾਵਾ ਜਿੰਨੀਆਂ ਵੀ ਲਹਿਰਾਂ ਚੱਲੀਆਂ ਉਸ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਦੇਸ਼ ਭਗਤਾਂ ਦਾ ਆਜ਼ਾਦੀ ਦੀ ਚਿਣਗ ਲਈ ਅਹਿਮ ਰੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਪ੍ਰਾਪਤ ਕਰਨ ਲਈ ਲੱਖਾਂ ਹੀ ਦੇਸ਼ ਭਗਤਾਂ ਨੇ ਕੁਰਬਾਨੀ ਦਿੱਤੀ ਹੈ ਜਿੰਨਾਂ ਦੀ ਬਦੌਲਤ ਆਜ਼ਾਦ ਘੁੰਮ ਰਹੇ ਹਾਂ ਅਤੇ ਇਸ ਆਜਾਦੀ ਦੀ ਫਿਜਾ ਨੂੰ ਕਾਇਮ ਰੱਖਣਾ ਵੀ ਜਰੂਰੀ ਹੈ |

ਡਾ: ਨਿੱਝਰ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਆਪਣੇ ਬੱਚਿਆਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਜਾਣੂੰ ਕਰਵਾਈਏ ਤਾਂ ਜੋ ਉਨ੍ਹਾਂ ਨੂੰ ਪਤਾ ਚੱਲ ਸਕੇ ਕਿੰਨੇ ਤਸੀਹੇ ਝੱਲ ਕਿ ਅਸੀਂ ਇਹ ਆਜ਼ਾਦੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਮਦਨ ਲਾਲ ਢੀਂਗਰਾ (Shaheed Madan Lal Dhingra) ਨੇ ਛੋਟੀ ਉਮਰ ਵਿੱਚ ਹੀ ਸਾਰੀਆਂ ਸੁੱਖ ਸਹੂਲਤਾਂ ਨੂੰ ਛੱਡ ਕੇ ਆਜ਼ਾਦੀ ਦੀ ਲੜਾਈ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ |

Scroll to Top