Police Ludhiana

ਡੀਜੀਪੀ ਗੌਰਵ ਯਾਦਵ ਵਲੋਂ ਲੁਧਿਆਣਾ ਦੇ 13 ਥਾਣਿਆਂ ‘ਚ ਸੋਲਰ ਸਿਸਟਮ ਦਾ ਉਦਘਾਟਨ

ਚੰਡੀਗੜ੍ਹ, 26 ਮਈ 2023: ਡੀ.ਜੀ.ਪੀ ਪੰਜਾਬ ਗੌਰਵ ਯਾਦਵ ਆਈ.ਪੀ.ਐਸ., ਲੁਧਿਆਣਾ (Ludhiana) ਕਮਿਸ਼ਨਰੇਟ ਪੁਲਿਸ ਨੇ ਜਨਤਾ ਦੇ ਸਹਿਯੋਗ ਨਾਲ ਥਾਣਾ ਜਮਾਲਪੁਰ ਵਿਖੇ 13 ਥਾਣਿਆਂ ਵਿੱਚ ਸੂਰਜੀ ਊਰਜਾ ਨਾਲ ਚੱਲਣ ਵਾਲੇ ਸੋਲਰ ਪਲਾਂਟ ਦਾ ਉਦਘਾਟਨ ਕੀਤਾ ਹੈ । ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੋਲਰ ਸਿਸਟਮ ਦੇ ਲੱਗਣ ਨਾਲ ਬਿਜਲੀ ਦੀ ਕਮੀ ਨੂੰ ਦੂਰ ਕੀਤਾ ਜਾ ਸਕੇਗਾ। ਥਾਣਿਆਂ ਵਿੱਚ ਸਮੇਂ ਸਿਰ ਬਿਜਲੀ ਦੀ ਲੋੜੀਂਦੀ ਸਪਲਾਈ ਮਿਲੇਗੀ। ਜੇਕਰ ਇਨ੍ਹਾਂ ਦੇ ਲੱਗਣ ਨਾਲ ਥਾਣਿਆਂ ਨੂੰ ਫਾਇਦਾ ਹੁੰਦਾ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਮਹਾਨਗਰ ਦੇ 15 ਹੋਰ ਥਾਣਿਆਂ ਨੂੰ ਵੀ ਸੋਲਰ ਸਿਸਟਮ ਨਾਲ ਜੋੜਿਆ ਜਾਵੇਗਾ।

Image

 

ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਿਜਲੀ ਦੀ ਬੱਚਤ ਕਰਨੀ ਚਾਹੀਦੀ ਹੈ, ਤਾਂ ਜੋ ਪੰਜਾਬ ਵਿੱਚ ਲੋੜੀਂਦੀ ਬਿਜਲੀ ਬਣੀ ਰਹੇ ਅਤੇ ਕਿਸੇ ਨੂੰ ਵੀ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੁਲਿਸ ਨੇ ਬਿਜਲੀ ਦੀ ਬੱਚਤ ਦੇ ਨਾਲ ਆਧੁਨਿਕ ਬਿਜਲੀ ਦੀ ਵਰਤੋਂ ਕਰਨ ਲਈ ਸਾਰੇ ਥਾਣਿਆਂ ਅਤੇ ਦਫ਼ਤਰਾਂ ਵਿੱਚ ਸੋਲਰ ਸਿਸਟਮ ਲਗਾਉਣ ਦੀ ਯੋਜਨਾ ਬਣਾਈ ਗਈ ਹੈ।

Image

Scroll to Top