ਚੰਡੀਗੜ੍ਹ 18 ਜਨਵਰੀ 2023: ਐਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ‘ਤੇ ਹੋਏ ਹਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ‘ਕੌਮੀ ਇਨਸਾਫ਼ ਮੋਰਚੇ’ ਵਿੱਚ ਹਰਜਿੰਦਰ ਸਿੰਘ ਧਾਮੀ ਦੀ ਗੱਡੀ ‘ਤੇ ਹਮਲੇ ਦੀ ਨਿੰਦਿਆ ਕੀਤੀ |
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਪਸੀ ਮਤਭੇਦਾਂ ਤੋਂ ਉਪਰ ਉਠ ਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਨੇ ਉਨ੍ਹਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਸਾਂਝੇ ਯਤਨਾਂ ਨੂੰ ਢਾਹ ਲਾਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਮੇਂ ਇਕੱਠੇ ਹੋ ਕੇ ਚੱਲਣ ਦੀ ਲੋੜ ਹੈ, ਤਾਂ ਜੋ ਸਮੁੱਚਾ ਦੇਸ਼ ਇਕਜੁੱਟ ਹੋ ਕੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਯਕੀਨੀ ਬਣਾ ਸਕੇ।