Site icon TheUnmute.com

ਸਮਰਾਲਾ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ, ਪੁਲਿਸ ਨੇ ਤਿੰਨ ਜਣਿਆਂ ਨੂੰ ਕੀਤਾ ਗ੍ਰਿਫਤਾਰ

Samrala

ਚੰਡੀਗੜ੍ਹ, 30 ਮਈ 2024: ਖੰਨਾ ਦੇ ਸਮਰਾਲਾ (Samrala) ‘ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ | ਦੱਸਿਆ ਜਾ ਰਿਹਾ ਹੈ ਕਿ ਇੱਕ ਦਿਨ ਪਹਿਲਾਂ ਪਿੰਡ ਢਿੱਲਵਾਂ ਵਿੱਚ ਇੱਕ ਬੀਬੀ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਅਗਲੇ ਦਿਨ ਪਿੰਡ ਬੰਬਾ ਵਿੱਚ ਇੱਕ ਘਰ ਅੰਦਰ ਗੁਟਕਾ ਸਾਹਿਬ ਨੂੰ ਅਗਨ ਭੇਂਟ ਕਰਕੇ ਅੰਗ ਪਾੜ ਕੇ ਛੱਤ ‘ਤੇ ਸੁੱਟ ਦਿੱਤੇ ਗਏ। ਘਟਨਾ ਤੋਂ ਬਾਅਦ ਇਲਾਕੇ ਦੀਆਂ ਕਈ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਕੇ ‘ਤੇ ਪਹੁੰਚ ਗਏ।

ਦੂਜੇ ਪਾਸੇ ਇਸ ਘਟਨਾ ਪਿੱਛੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਅਣਗਹਿਲੀ ਦਾ ਦੋਸ਼ ਲੱਗਾ ਹੈ | ਕਮੇਟੀ ਮੈਂਬਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ | ਇਸ ਘਟਨਾ ਨੂੰ ਲੈ ਕੇ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੰਬਾ ਦੇ ਵਾਸੀ ਟਹਿਲ ਸਿੰਘ, ਸਰਬਜੀਤ ਸਿੰਘ, ਅਮਰਜੀਤ ਕੌਰ ਨੇ ਗੁਟਕਾ ਸਾਹਿਬ ਨੂੰ ਅੱਗ ਲਾ ਕੇ ਨੀਲੋ ਨਹਿਰ ਵਿੱਚ ਪਾਣੀ ਵਹਾਅ ਦਿੱਤੇ। ਇਸ ਮਗਰੋਂ ਘਰ ਵਿੱਚ ਪਏ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਛੱਤ ’ਤੇ ਸੁੱਟ ਦਿੱਤੇ ਗਏ। ਇਹ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਉਨ੍ਹਾਂ ਨਾਲ ਬਹਿਸ ਵੀ ਕੀਤੀ। ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Exit mobile version