Site icon TheUnmute.com

ਸਹਾਇਕ ਸਿਵਲ ਸਰਜਨ ਵੱਲੋਂ ਮੁਹੱਲਾ ਕਲੀਨਿਕ ਦਾ ਅਚਨਚੇਤ ਨਿਰੀਖਣ

ਮੁਹੱਲਾ ਕਲੀਨਿਕ

ਮਲੇਰਕੋਟਲਾ 11 ਮਾਰਚ 2023: ਸਿਵਲ ਸਰਜਨ ਮਾਲੇਰਕੋਟਲਾ ਡਾ. ਰਵਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਸਿਵਲ ਸਰਜਨ ਮਾਲੇਰਕੋਟਲਾ ਡਾ. ਸਜ਼ੀਲਾ ਖਾਨ ਵੱਲੋਂ ਮਾਲੇਰਕੋਟਲਾ ਲਾਲ ਬਜ਼ਾਰ ਵਿਖੇ ਚੱਲ ਰਹੇ ਮੁਹੱਲਾ ਕਲੀਨਕ ਦਾ ਅਚਨਚੇਤ ਨਿਰੀਖਣਕੀਤਾ | ਇਸ ਮੌਕੇ ਗੱਲਬਾਤ ਕਰਦੇ ਹੋਏ ਡਾ. ਸਜ਼ੀਲਾ ਖਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰ ਦੇ ਨੇੜੇ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਖੋਲ੍ਹੇ ਗਏ ਮੁਹੱਲਾ ਕਲੀਨਕ ਲੋਕਾਂ ਲਈ ਬਹੁਤ ਲਾਵੇਵੰਦ ਸਿੱਧ ਹੋ ਰਹੇ ਹਨ|

ਉਹਨਾਂ ਕਿਹਾ ਕਿ ਇਹਨਾਂ ਕਲੀਨਿਕਾਂ ਤੋਂ ਹਜ਼ਾਰਾਂ ਲੋਕਾਂ ਹਰ ਮਹੀਨੇ ਸਿਹਤ ਸਹੂਲਤਾਂ ਦਾ ਲਾਭ ਉਠਾ ਰਹੇ ਹਨ ਅਤੇ ਉਹਨਾਂ ਦੱਸਿਆ ਕਿ ਮੁਹੱਲਾ ਕਲੀਨਿਕਾਂ ਤੇ ਸਾਰੀ ਦਵਾਈ ਅਤੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ | ਇਸ ਮੌਕੇ ਉਹਨਾਂ ਲੋਕਾਂ ਨੂੰ ਵੱਧ ਤੋਂ ਵੱਧ ਮੁਹੱਲਾ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ ਦਾ ਲਾਭ ਉਠਾਉਣ ਦੀ ਅਪੀਲ ਵੀ ਕੀਤੀ ਅਤੇ ਕਰਮਚਾਰੀਆਂ ਨੂੰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਆਦੇਸ਼ ਵੀ ਦਿੱਤੇ ਤਾਂ ਜੋ ਆਉਣ ਵਾਲੇ ਹਰ ਇੱਕ ਮਰੀਜ ਅਤੇ ਬਜ਼ੁਰਗ ਨੂੰ ਬਣਦੀਆਂ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ | ਇਸ ਮੌਕੇ ਉਹਨਾਂ ਦੇ ਨਾਲ ਡੀ. ਸੀ. ਐਮ ਸੋਹਾਵਾ ਵਿੱਚ ਮਾਨ ਅਤੇ ਗੁਰਪ੍ਰੀਤ ਸਿੰਘ ਵਾਲੀਆਂ ਵੀ ਹਾਜ਼ਰ ਸਨ

Exit mobile version