ਚੰਡੀਗੜ੍ਹ, 17 ਅਕਤੂਬਰ 2023: ਲੁਧਿਆਣਾ ‘ਚ ਇਨਕਮ ਟੈਕਸ ਵਿਭਾਗ ਦੇ ਇਨਵੈਸਟੀਗੇਸ਼ਨ ਵਿੰਗ ਵੱਲੋਂ ਟਰਾਈਡੈਂਟ ਗਰੁੱਪ (Trident Group) ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨਕਮ ਟੈਕਸ ਵਿਭਾਗ ਦੀਆਂ ਕਰੀਬ 35 ਟੀਮਾਂ ਜਾਂਚ ‘ਚ ਜੁਟੀਆਂ ਹੋਈਆਂ ਹਨ। ਇਸ ਤਹਿਤ ਲੁਧਿਆਣਾ ਦੇ ਕਿਚਲੂ ਨਗਰ ਅਤੇ ਹੋਰ ਥਾਵਾਂ ‘ਤੇ ਇਨ੍ਹਾਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਹੈ |
ਫਿਲਹਾਲ ਕਿਸੇ ਨੂੰ ਵੀ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਮੁਲਾਜ਼ਮਾਂ ਦੇ ਫੋਨ ਵੀ ਇਕ ਪਾਸੇ ਰੱਖਵਾ ਲਏ ਹਨ। ਸੁਰੱਖਿਆ ਲਈ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਛਾਪੇਮਾਰੀ ਸਵੇਰ ਦੇ ਕਰੀਬ 5 ਵਜੇ ਤੋਂ ਜਾਰੀ ਹੈ | ਟਰਾਈਡੈਂਟ ਗਰੁੱਪ ਧਾਗੇ, ਘਰੇਲੂ ਟੈਕਸਟਾਈਲ, ਕਾਗਜ਼, ਸਟੇਸ਼ਨਰੀ, ਰਸਾਇਣਾਂ ਅਤੇ ਅਨੁਕੂਲ ਸ਼ਕਤੀ ਦੇ ਖੇਤਰਾਂ ਵਿੱਚ ਕੰਮ ਕਰਦਾ ਹੈ।