ਚੰਡੀਗੜ੍ਹ 11 ਅਗਸਤ 2022: ਇਨਕਮ ਟੈਕਸ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਛਾਪੇਮਾਰੀ ਦੌਰਾਨ ਇੱਕ ਸਟੀਲ ਵਪਾਰੀ ਅਤੇ ਰੀਅਲ ਅਸਟੇਟ ਡਿਵੈਲਪਰ ਤੋਂ 390 ਕਰੋੜ ਰੁਪਏ ਦੀ ਜਾਇਦਾਦ ਦੀ ਅਟੈਚ ਕੀਤੀ ਗਈ | ਇਸਦੇ ਨਾਲ ਹੀ ਲਗਭਗ 100 ਕਰੋੜ ਰੁਪਏ ਦੀ ਬੇਨਿਯਮੀ ਜਾਇਦਾਦ ਜ਼ਬਤ ਕੀਤੀ ਗਈ ਹੈ। ਜ਼ਬਤ ਕੀਤੀ ਜਾਇਦਾਦ ਵਿੱਚ 56 ਕਰੋੜ ਰੁਪਏ ਨਕਦ, 32 ਕਿਲੋ ਸੋਨਾ, ਹੀਰੇ ਅਤੇ ਮੋਤੀ ਅਤੇ ਜਾਇਦਾਦ ਦੇ ਕਾਗਜ਼ਾਤ ਸ਼ਾਮਲ ਹਨ। ਇਸ ਦੇ ਨਾਲ ਹੀ ਇੰਨੀ ਵੱਡੀ ਨਕਦੀ ਗਿਣਨ ਵਿੱਚ 13 ਘੰਟੇ ਤੋਂ ਵੱਧ ਦਾ ਸਮਾਂ ਲੱਗ ਗਿਆ ਹੈ । ਦੱਸ ਦੇਈਏ ਕਿ ਇਨਕਮ ਟੈਕਸ ਵਿਭਾਗ ਵਲੋਂ ਹੋਰ ਥਾਵਾਂ ‘ਤੇ ਛਾਪੇਮਾਰੀ ਜਾਰੀ ਹੈ।
ਦਾਸੀਯਬ ਜਾ ਰਿਹਾ ਹੈ ਕਿ ਇਸ ਕਾਰਵਾਈ ਵਿੱਚ 250 ਤੋਂ ਵੱਧ ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹੋਏ। ਇਨਕਮ ਟੈਕਸ ਵਿਭਾਗ ਨੇ ਆਪਣੀ ਟੀਮ ਨੂੰ ਪੰਜ ਵੱਖ-ਵੱਖ ਹਿੱਸਿਆਂ ਵਿੱਚ ਵੰਡ ਕੇ ਛਾਪੇਮਾਰੀ ਲਈ 100 ਤੋਂ ਵੱਧ ਵਾਹਨਾਂ ਦੀ ਵਰਤੋਂ ਕੀਤੀ ਸੀ। ਬੁੱਧਵਾਰ ਸਵੇਰੇ 11 ਵਜੇ ਤੋਂ ਨਕਦੀ ਦੀ ਗਿਣਤੀ ਸ਼ੁਰੂ ਹੋ ਗਈ ਅਤੇ ਰਾਤ ਕਰੀਬ ਇੱਕ ਵਜੇ ਤੱਕ ਨਕਦੀ ਦੀ ਗਿਣਤੀ ਦਾ ਕੰਮ ਪੂਰਾ ਹੋ ਗਿਆ।