Site icon TheUnmute.com

ਪੰਜਾਬ ਸਰਕਾਰ ਵਲੋਂ ਮੂੰਗੀ ਦੀ ਸਰਕਾਰੀ ਖਰੀਦ ਦੀ ਤਾਰੀਖ਼ ‘ਚ ਵਾਧਾ

Electricity Amendment Bill

ਚੰਡੀਗੜ੍ਹ 03 ਅਗਸਤ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਹੋਰ ਫੈਸਲਾ ਲੈਂਦਿਆਂ ਮੂੰਗੀ ਦੀ ਸਰਕਾਰੀ ਖਰੀਦ ਦੀ ਤਾਰੀਖ਼ ਵਿੱਚ ਵਾਧਾ ਕੀਤਾ ਹੈ। ਜਿਕਰਯੋਗ ਹੈ ਕਿ ਪਹਿਲਾਂ ਮੂੰਗੀ ਦੀ ਖਰੀਦ 31 ਜੁਲਾਈ ਤੱਕ ਕੀਤੀ ਜਾਣੀ ਸੀ। ਪਰ ਹੁਣ ਇਸਦੀ ਤਾਰੀਖ਼  10 ਅਗਸਤ ਤੱਕ ਵਧਾ ਦਿੱਤੀ ਹੈ।

ਜਿਕਰਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ, ਜਿਸ ‘ਚ ਕਿਸਾਨ ਯੂਨੀਅਨਾਂ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ | ਜਿਸ ਤੋਂ ਬਾਅਦ ਕਿਸਾਨ ਆਗੂ 3 ਅਗਸਤ ਨੂੰ ਆਪਣਾ ਪ੍ਰਸਤਾਵਿਤ ਅੰਦੋਲਨ ਖਤਮ ਕਰਨ ਲਈ ਰਾਜ਼ੀ ਹੋ ਗਏ ।

Exit mobile version