Site icon TheUnmute.com

ਦਿੱਲੀ ‘ਚ ਕੋਰੋਨਾ ਦੇ ਵਧੇ ਕੇਸ, ਮਾਸਕ ਨਾ ਪਾਉਣ ਵਾਲਿਆਂ ਨੂੰ ਭਰਨਾ ਪਵੇਗਾ ਜੁਰਮਾਨਾ

Delhi

ਚੰਡੀਗੜ੍ਹ 20 ਅਪ੍ਰੈਲ 2022: ਦਿੱਲੀ (Delhi) ਵਿੱਚ ਕੋਰੋਨਾ ਲਗਾਤਾਰ ਤੇਜ਼ੀ ਨਾਲ ਵੱਧ ਰਿਹਾ ਹੈ। ਕੋਰੋਨਾ ਦੇ ਮਾਮਲੇ ਦਿਨੋ-ਦਿਨ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ 1009 ਨਵੇਂ ਸੰਕਰਮਿਤ ਪਾਏ ਗਏ ਹਨ। 314 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਚਿੰਤਾ ਦੀ ਗੱਲ ਇਹ ਹੈ ਕਿ ਇੱਕ ਮਰੀਜ਼ ਦੀ ਵੀ ਮੌਤ ਹੋ ਗਈ ਹੈ। ਰਾਜਧਾਨੀ ਵਿੱਚ ਐਕਟਿਵ ਕੇਸਾਂ ਦੀ ਗਿਣਤੀ 2641 ਹੋ ਗਈ ਹੈ। ਇਸ ਨਾਲ ਸੰਕਰਮਣ ਦੀ ਦਰ 5.7% ਹੋ ਗਈ ਹੈ। ਮੰਗਲਵਾਰ ਨੂੰ 632 ਲੋਕ ਕੋਰੋਨਾ ਸੰਕਰਮਿਤ ਪਾਏ ਗਏ।

ਮਾਮਲਿਆਂ ਵਿੱਚ ਵਾਧੇ ਕਾਰਨ ਰਾਜਧਾਨੀ ਵਿੱਚ ਇੱਕ ਵਾਰ ਫਿਰ ਪਾਬੰਦੀਆਂ ਦਾ ਦੌਰ ਵਾਪਸ ਆ ਗਿਆ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਹੁਣ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਮਾਸਕ ਨਾ ਪਾਉਣ ਵਾਲਿਆਂ ਨੂੰ 500 ਰੁਪਏ ਜੁਰਮਾਨਾ ਭਰਨਾ ਪਵੇਗਾ। ਅੱਜ DDMA (ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ) ਦੀ ਸਮੀਖਿਆ ਮੀਟਿੰਗ ਵਿੱਚ ਇਸ ਬਾਰੇ ਚਰਚਾ ਕੀਤੀ ਗਈ।

ਸਕੂਲ ਬੰਦ ਨਹੀਂ ਹੋਣਗੇ, ਨਵੀਂ SOP ਬਣੇਗੀ

ਅਧਿਕਾਰੀਆਂ ਨੇ ਦੱਸਿਆ ਕਿ ਡੀਡੀਐਮਏ ਨੇ ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਸਕੂਲ ਬੰਦ ਨਹੀਂ ਕੀਤੇ ਜਾਣਗੇ ਪਰ ਇੱਕ ਨਵੇਂ ਐਸਓਪੀ (ਸਟੈਂਡਰਡ ਓਪਰੇਟਿੰਗ ਸਿਸਟਮ) ਤਹਿਤ ਕੰਮ ਕਰਨਗੇ। ਇਸ ਤੋਂ ਬਾਅਦ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੀਟਿੰਗ ਵਿੱਚ ਸਮਾਜਿਕ ਦੂਰੀ ਅਤੇ ਹਸਪਤਾਲ ਦੀਆਂ ਤਿਆਰੀਆਂ ‘ਤੇ ਵੀ ਚਰਚਾ ਕੀਤੀ ਗਈ। ਇਸੇ ਤਰ੍ਹਾਂ ਬਾਜ਼ਾਰਾਂ ਵਿੱਚ ਵੱਧ ਰਹੀ ਭੀੜ ਨੂੰ ਕਾਬੂ ਕਰਨ ਲਈ ਵੀ ਕੁਝ ਕਦਮ ਚੁੱਕੇ ਜਾ ਸਕਦੇ ਹਨ।

Exit mobile version