Site icon TheUnmute.com

ਡੇਰਾ ਮੁਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ: ਰਣਜੀਤ ਸਿੰਘ ਕ.ਤ.ਲ ਮਾਮਲੇ ‘ਚ ਮੰਗਿਆ ਜਵਾਬ

ram rhim

10 ਸਤੰਬਰ 2024: ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕੀਤੇ ਜਾਣ ਦੇ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਡੇਰਾ ਸੱਚਾ ਸੌਦਾ ਦੇ ਮੈਨੇਜਰ ਰਣਜੀਤ ਸਿੰਘ ਦੀ 2002 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਸੀਬੀਆਈ ਅਦਾਲਤ (cbi court) ਨੇ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਪਰ ਇਸ ਸਾਲ 28 ਮਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ‘ਚ ਰਾਮ ਰਹੀਮ ਅਤੇ 4 ਹੋਰਾਂ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਸੀ।

ਹਾਈ ਕੋਰਟ ਦੇ ਇਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਸ ਦੀ ਜਾਂਚ ਕਰਨ ਦੀ ਹਾਮੀ ਭਰ ਦਿੱਤੀ ਹੈ। ਇਸ ਸਬੰਧ ਵਿਚ ਸੋਮਵਾਰ ਨੂੰ ਰਾਮ ਰਹੀਮ ਅਤੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ਵਿਚ ਜਵਾਬ ਮੰਗਿਆ ਗਿਆ ਹੈ।

ਦਰਅਸਲ, ਰਣਜੀਤ ਸਿੰਘ ਕਤਲ ਕੇਸ ਵਿੱਚ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਬਰੀ ਕਰਨ ਦੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਇਹ ਪਟੀਸ਼ਨ ਜਗਸੀਰ ਸਿੰਘ ਦੀ ਤਰਫੋਂ ਉਨ੍ਹਾਂ ਦੇ ਵਕੀਲ ਸਤਿਆਮਿਤਰਾ ਨੇ ਦਾਇਰ ਕੀਤੀ ਸੀ। ਇਸ ਵਿੱਚ ਹਾਈ ਕੋਰਟ ਦੇ 28 ਮਈ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ। ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਦੀ ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ।

Exit mobile version