ਚੰਡੀਗੜ੍ਹ 14 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ (Sidhu Moosewala Murder case) ਨੂੰ ਸੁਲਝਾਉਣ ਵਿਚ ਲੱਗੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ 12 ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਪੁਲਿਸ ਦੇ ਮੁਤਾਬਕ ਸਪੈਸ਼ਲ ਸੀ.ਪੀ. ਐਚ.ਜੀ.ਐਸ. ਧਾਲੀਵਾਲ, ਡੀ.ਸੀ.ਪੀ. ਸਪੈਸ਼ਲ ਸੈੱਲ ਮਨੀਸ਼ੀ ਚੰਦਰਾ, ਡੀ.ਸੀ.ਪੀ. ਰਾਜੀਵ ਰੰਜਨ ਲਈ ਵਾਈ ਸ਼੍ਰੇਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਇਹਨਾ ਤੋਂ ਇਲਾਵਾ ਚਾਰ ਏਸੀਪੀ ਤੇ ਪੰਜ ਇੰਸਪੈਕਟਰਾਂ ਨੂੰ ਵੀ ਸੁਰੱਖਿਆ ਦਿੱਤੀ ਗਈ ਹੈ | ਇਨ੍ਹਾਂ ਦੇ ਨਾਲ ਹਥਿਆਰਬੰਦ ਪੁਲਿਸ ਕਮਾਂਡੋ 24 ਘੰਟੇ ਤਾਇਨਾਤ ਰਹਿਣਗੇ । ਤੁਹਾਨੁੰ ਦੱਸ ਦਈਏ ਕਿ ਆਮ ਤੌਰ ’ਤੇ ਵਾਈ ਕੈਟਾਗਿਰੀ ਸੁਰੱਖਿਆ ਕੈਬਨਿਟ ਮੰਤਰੀਆਂ, ਮੁੱਖ ਮੰਤਰੀਆਂ, ਹਾਈਕੋਰਟ ਤੇ ਸੁਪਰੀਮ ਕੋਰਟ ਦੇ ਜੱਜਾਂ ਤੇ ਸੀਨੀਅਰ ਸਿਆਸਤਦਾਨਾਂ ਨੂੰ ਪ੍ਰਦਾਨ ਕੀਤੀ ਜਾਂਦੀ ਹੈ। ਮੀਡੀਆ ਦੀਆਂ ਖਬਰਾਂ ਅਨੁਸਾਰ ਇਨ੍ਹਾਂ ਅਧਿਕਾਰੀਆਂ ਨੂੰ ਕੈਨੇਡਾ ਦੇ ਗੈਂਗਸਟਰ ਲਖਬੀਰ ਸਿੰਘ ਲੰਡਾ ਤੋਂ ਧਮਕੀਆਂ ਮਿਲ ਰਹੀਆਂ ਹਨ।