Site icon TheUnmute.com

IND vs AUS 1st ODI: ਭਾਰਤ ਨੇ ਪਹਿਲੇ ਵਨਡੇ ਮੈਚ ‘ਚ ਆਸਟ੍ਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾਇਆ

IND vs AUS

ਚੰਡੀਗ੍ਹੜ 22 ਸਤੰਬਰ 2023:(IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਮੋਹਾਲੀ ‘ਚ ਖੇਡਿਆ ਗਿਆ। ਵਿਸ਼ਵ ਕੱਪ ਦੀਆਂ ਤਿਆਰੀਆਂ ਦੇ ਲਿਹਾਜ਼ ਨਾਲ ਇਹ ਸੀਰੀਜ਼ ਦੋਵਾਂ ਟੀਮਾਂ ਲਈ ਅਹਿਮ ਹੈ। ਇਸ ਮੈਚ ਨੂੰ ਜਿੱਤ ਕੇ ਭਾਰਤ ਵਨਡੇ ਰੈਂਕਿੰਗ ‘ਚ ਸਿਖਰ ‘ਤੇ ਪਹੁੰਚ ਗਿਆ ਹੈ। ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 276 ਦੌੜਾਂ ਬਣਾਈਆਂ। ਜਵਾਬ ਵਿੱਚ ਭਾਰਤ ਨੇ 48.4 ਓਵਰਾਂ ਵਿੱਚ ਪੰਜ ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ।

ਰਿਤੂਰਾਜ ਗਾਇਕਵਾੜ ਅਤੇ ਸ਼ੁਭਮਨ ਗਿੱਲ ਨੇ ਟੀਮ ਇੰਡੀਆ ਨੂੰ ਸ਼ਾਨਦਾਰ ਸ਼ੁਰੂਆਤ ਦਿੱਤੀ ਅਤੇ ਪਹਿਲੀ ਵਿਕਟ ਲਈ 142 ਦੌੜਾਂ ਜੋੜੀਆਂ। ਰਿਤੂਰਾਜ ਨੇ 71 ਦੌੜਾਂ ਅਤੇ ਸ਼ੁਭਮਨ ਗਿੱਲ ਨੇ 74 ਦੌੜਾਂ ਦੀ ਪਾਰੀ ਖੇਡੀ।

Exit mobile version