ਚੰਡੀਗੜ੍ਹ, 22 ਨਵੰਬਰ 2024: IND vs AUS 1st Test Match Live: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਪਰਥ ‘ਚ ਸ਼ੁਰੂ ਹੋ ਗਈ ਹੈ। ਭਾਰਤੀ ਕਪਤਾਨ ਜਸਪ੍ਰੀਤ ਬੁਮਰਾਹ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ, ਪਰ ਭਾਰਤ ਦੀ ਬੱਲੇਬਾਜ਼ੀ ਆਸਟ੍ਰੇਲੀਆ ਦੇ ਗੇਂਦਬਾਜਾਂ ਢਹਿ-ਢੇਰੀ ਹੋ ਗਈ |
ਪਹਿਲੇ ਟੈਸਟ ਮੈਚ ‘ਚ ਭਾਰਤ ਦੀ ਪਹਿਲੀ ਪਾਰੀ 150 ਦੌੜਾਂ ‘ਤੇ ਸਿਮਟ ਗਈ ਸੀ। ਭਾਰਤੀ ਟੀਮ ਦੇ 11 ਬੱਲੇਬਾਜ਼ ਇਕੱਠੇ 50 ਓਵਰ ਵੀ ਬੱਲੇਬਾਜ਼ੀ ਨਹੀਂ ਕਰ ਸਕੇ। ਪੂਰੀ ਟੀਮ 49.3 ਓਵਰਾਂ ‘ਚ ਹੀ ਢਹਿ ਗਈ। ਨਿਤੀਸ਼ ਰੈੱਡੀ ਨੇ ਸਭ ਤੋਂ ਵੱਧ 41 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਰਿਸ਼ਭ ਪੰਤ ਨੇ 37 ਦੌੜਾਂ ਅਤੇ ਕੇਐੱਲ ਰਾਹੁਲ ਨੇ 26 ਦੌੜਾਂ ਦੀ ਪਾਰੀ ਖੇਡੀ।
ਭਾਰਤ ਦੀ ਸ਼ੁਰੂਆਤ ਖਰਾਬ ਬੇਹੱਦ ਰਹੀ। ਤੀਜੇ ਨੰਬਰ ‘ਤੇ ਬੱਲੇਬਾਜ਼ੀ ਕਰਨ ਆਏ ਯਸ਼ਸਵੀ ਜੈਸਵਾਲ ਅਤੇ ਦੇਵਦੱਤ ਪਡਿੱਕਲ ਬਿਨਾਂ ਖਾਤਾ ਖੋਲ੍ਹੇ ਹੀ ਪੈਵੇਲੀਅਨ ਪਰਤ ਗਏ। ਵਿਰਾਟ ਕੋਹਲੀ ਪੰਜ ਦੌੜਾਂ ਬਣਾ ਕੇ ਆਊਟ ਹੋਏ ਅਤੇ ਧਰੁਵ ਜੁਰੇਲ 11 ਦੌੜਾਂ ਬਣਾ ਕੇ ਆਊਟ ਹੋਏ। ਇਸਦੇ ਨਾਲ ਹੀ ਵਾਸ਼ਿੰਗਟਨ ਸੁੰਦਰ ਵੀ ਚਾਰ ਦੌੜਾਂ ਬਣਾ ਸਕਿਆ।
ਰਿਸ਼ਭ ਪੰਤ ਅਤੇ ਨਿਤੀਸ਼ ਨੇ ਸੱਤਵੇਂ ਵਿਕਟ ਲਈ 48 ਦੌੜਾਂ ਦੀ ਸਾਂਝੇਦਾਰੀ ਕੀਤੀ। ਪੈਟ ਕਮਿੰਸ ਨੇ ਇਸ ਸਾਂਝੇਦਾਰੀ ਨੂੰ ਤੋੜ ਦਿੱਤਾ। ਪੰਤ ਦੇ ਆਊਟ ਹੁੰਦੇ ਹੀ ਭਾਰਤੀ ਪਾਰੀ (IND vs AUS ) 150 ਦੌੜਾਂ ‘ਤੇ ਸਿਮਟ ਗਈ।
ਹਰਸ਼ਿਤ ਰਾਣਾ ਸੱਤ ਦੌੜਾਂ ਬਣਾ ਕੇ ਆਊਟ ਹੋਏ ਅਤੇ ਬੁਮਰਾਹ ਅੱਠ ਦੌੜਾਂ ਬਣਾ ਕੇ ਆਊਟ ਹੋ ਗਏ। ਦੂਜੇ ਪਾਸੇ ਆਸਟ੍ਰੇਲੀਆ ਲਈ ਸਭ ਤੋਂ ਜਿਆਦਾ ਜੋਸ਼ ਹੇਜ਼ਲਵੁੱਡ ਨੇ ਚਾਰ ਵਿਕਟਾਂ ਲਈਆਂ। ਜਦਕਿ ਮਿਸ਼ੇਲ ਸਟਾਰਕ, ਪੈਟ ਕਮਿੰਸ ਅਤੇ ਮਾਰਸ਼ ਨੇ ਦੋ-ਦੋ ਵਿਕਟਾਂ ਹਾਸਲ ਕੀਤੀਆਂ।
ਇਹ ਸੀਰੀਜ਼ ਦੋਵਾਂ ਟੀਮਾਂ ਲਈ ਮਹੱਤਵਪੂਰਨ ਹੈ ਅਤੇ ਇਹ ਸਪੱਸ਼ਟ ਹੋ ਜਾਵੇਗਾ ਕਿ ਕਿਹੜੀ ਟੀਮ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਪਹੁੰਚੇਗੀ। ਭਾਰਤ ਨੂੰ ਘੱਟੋ-ਘੱਟ ਚਾਰ ਟੈਸਟ ਜਿੱਤਣ ਦੀ ਲੋੜ ਹੈ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਉਣਾ ਹੋਵੇਗਾ ਕਿ ਉਹ ਇਕ ਵੀ ਮੈਚ ਨਾ ਹਾਰੇ।