ਚੰਡੀਗੜ੍ਹ, 17 ਮਾਰਚ 2023: (IND vs AUS ODI) ਭਾਰਤ (India) ਅਤੇ ਆਸਟ੍ਰੇਲੀਆ ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਟੈਸਟ ਸੀਰੀਜ਼ 2-1 ਨਾਲ ਜਿੱਤਣ ਤੋਂ ਬਾਅਦ ਭਾਰਤੀ ਟੀਮ ਵਨਡੇ ਸੀਰੀਜ਼ ਵੀ ਜਿੱਤਣਾ ਚਾਹੇਗੀ। ਇਸ ਦੇ ਨਾਲ ਹੀ ਆਸਟ੍ਰੇਲੀਆਈ ਟੀਮ ਸਟੀਵ ਸਮਿਥ ਦੀ ਕਪਤਾਨੀ ‘ਚ ਵਨਡੇ ਸੀਰੀਜ਼ ‘ਚ ਜੇਤੂ ਸ਼ੁਰੂਆਤ ਕਰਨਾ ਚਾਹੇਗੀ। ਵਨਡੇ ਵਿਸ਼ਵ ਕੱਪ ਦੀ ਤਿਆਰੀ ਦੇ ਲਿਹਾਜ਼ ਨਾਲ ਇਹ ਸੀਰੀਜ਼ ਦੋਵਾਂ ਟੀਮਾਂ ਲਈ ਅਹਿਮ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਭਾਰਤ ਦੀ ਟੀਮ ਵਿੱਚ ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ (ਵਿਕਟਕੀਪਰ), ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਕੇਐਲ ਰਾਹੁਲ, ਹਾਰਦਿਕ ਪੰਡਯਾ (ਕਪਤਾਨ), ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਮੁਹੰਮਦ ਸ਼ਮੀ ਸ਼ਾਮਲ ਹਨ |
ਭਾਰਤੀ (India) ਟੀਮ ਦੇ ਨਿਯਮਤ ਕਪਤਾਨ ਰੋਹਿਤ ਸ਼ਰਮਾ ਇਸ ਮੈਚ ਵਿੱਚ ਨਹੀਂ ਖੇਡ ਰਹੇ ਹਨ। ਇਸ ਕਾਰਨ ਭਾਰਤੀ ਟੀਮ ਇਸ ਮੈਚ ‘ਚ ਥੋੜੀ ਕਮਜ਼ੋਰ ਹੋਵੇਗੀ। ਹਾਲਾਂਕਿ ਇਸ਼ਾਨ ਕਿਸ਼ਨ ਕੋਲ ਇਸ ਮੈਚ ‘ਚ ਵੱਡੀ ਪਾਰੀ ਖੇਡ ਕੇ ਟੀਮ ‘ਚ ਆਪਣਾ ਦਾਅਵਾ ਮਜ਼ਬੂਤ ਕਰਨ ਦਾ ਮੌਕਾ ਹੈ। ਰੋਹਿਤ ਤੋਂ ਇਲਾਵਾ ਸ਼੍ਰੇਅਸ ਅਈਅਰ ਅਤੇ ਜਸਪ੍ਰੀਤ ਬੁਮਰਾਹ ਵਰਗੇ ਖਿਡਾਰੀ ਵੀ ਇਸ ਮੈਚ ਲਈ ਉਪਲਬਧ ਨਹੀਂ ਹਨ।