ਚੰਡੀਗੜ੍ਹ 23 ਨਵੰਬਰ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੀ-20 ਮੈਚਾਂ ਦੀ ਸੀਰੀਜ਼ ਅੱਜ ਤੋਂ ਸ਼ੁਰੂ ਹੋ ਗਈ ਹੈ। ਪਹਿਲੇ ਟੀ-20 ਮੈਚ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 2 ਵਿਕਟਾਂ ਨਾਲ ਹਰਾ ਦਿੱਤਾ | ਭਾਰਤ ਦੇ ਨਵੇਂ ਕਪਤਾਨ ਸੂਰਿਆਕੁਮਾਰ ਯਾਦਵ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਆਸਟ੍ਰੇਲੀਆ ਨੇ 20 ਓਵਰਾਂ ‘ਚ ਤਿੰਨ ਵਿਕਟਾਂ ‘ਤੇ 208 ਦੌੜਾਂ ਬਣਾਈਆਂ। ਭਾਰਤ ਨੂੰ ਜਿੱਤ ਲਈ 209 ਦੌੜਾਂ ਦਾ ਟੀਚਾ ਮਿਲਿਆ ।
ਭਾਰਤ ਨੇ ਬੱਲੇਬਾਜ਼ੀ 209 ਦੌੜਾਂ ਦਾ ਟੀਚਾ ਹਾਸਲ ਕਰ ਲਿਆ | ਭਾਰਤ ਦੇ ਕਪਤਾਨ ਸੂਰਿਆਕੁਮਾਰ ਯਾਦਵ ਨੇ 42 ਗੇਂਦਾ ‘ਚ 80 ਦੌੜਾਂ ਬਣਾਈਆਂ । ਈਸ਼ਾਨ ਕਿਸ਼ਨ ਨੇ ਅਰਧ ਸੈਂਕੜੇ ਦੀ ਸ਼ਾਨਦਾਰ ਪਾਰੀ ਖੇਡੀ। ਉਸ ਨੇ 39 ਗੇਂਦਾਂ ‘ਤੇ 58 ਦੌੜਾਂ ਬਣਾਈਆਂ। ਈਸ਼ਾਨ ਨੇ ਦੋ ਚੌਕੇ ਅਤੇ ਪੰਜ ਛੱਕੇ ਜੜੇ।