Site icon TheUnmute.com

IND vs AUS T20: ਭਾਰਤ-ਆਸਟ੍ਰੇਲੀਆ ਵਿਚਾਲੇ 23 ਨਵੰਬਰ ਨੂੰ ਟੀ-20 ਸੀਰੀਜ਼ ਦਾ ਪਹਿਲਾ ਮੈਚ, ਸੂਰਿਆਕੁਮਾਰ ਯਾਦਵ ਕਰਨਗੇ ਕਪਤਾਨੀ

Suryakumar Yadav

ਚੰਡੀਗੜ੍ਹ, 21 ਨਵੰਬਰ 2023: ਵਿਸ਼ਵ ਕੱਪ 2023 ਖਤਮ ਹੋ ਗਿਆ ਹੈ ਅਤੇ ਹੁਣ ਭਾਰਤ ਨੇ ਆਸਟ੍ਰੇਲੀਆ ਨਾਲ 5 ਮੈਚਾਂ ਦੀ ਟੀ-20 ਸੀਰੀਜ਼ ਖੇਡਣੀ ਹੈ, ਜਿਸ ਦੀ ਸ਼ੁਰੂਆਤ 23 ਨਵੰਬਰ ਤੋਂ ਹੋਵੇਗੀ ਅਤੇ ਹੁਣ ਇਸ ਸੀਰੀਜ਼ ਲਈ ਭਾਰਤੀ ਟੀਮ ਐਲਾਨ ਕਰ ਦਿੱਤਾ ਗਿਆ ਹੈ, ਜਿਸ ‘ਚ ਸੂਰਿਆਕੁਮਾਰ ਯਾਦਵ (Suryakumar Yadav) ਨੂੰ ਕਪਤਾਨ ਅਤੇ ਰੁਤੁਰਾਜ ਗਾਇਕਵਾੜ ਨੂੰ ਉਪ ਕਪਤਾਨ ਬਣਾਇਆ ਗਿਆ ਹੈ।

ਟੀ-20 ਸੀਰੀਜ਼ ਲਈ ਭਾਰਤੀ ਟੀਮ :-

ਸੂਰਿਆਕੁਮਾਰ ਯਾਦਵ (Suryakumar Yadav) (ਕਪਤਾਨ), ਰੁਤੁਰਾਜ ਗਾਇਕਵਾੜ (ਉਪ-ਕਪਤਾਨ), ਈਸ਼ਾਨ ਕਿਸ਼ਨ, ਯਸ਼ਸਵੀ ਜੈਸਵਾਲ, ਤਿਲਕ ਵਰਮਾ, ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਸ਼ਿਵਮ ਦੂਬੇ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਪ੍ਰਸਿੱਧ ਕ੍ਰਿਸ਼ਨਾ, ਅਵੇਸ਼ ਖਾਨ, ਮੁਕੇਸ਼ ਕੁਮਾਰ

ਸ਼੍ਰੇਅਸ ਅਈਅਰ ਰਾਏਪੁਰ ਅਤੇ ਬੈਂਗਲੁਰੂ ਵਿੱਚ ਆਖਰੀ ਦੋ ਟੀ-20 ਮੈਚਾਂ ਲਈ ਉਪ-ਕਪਤਾਨ ਵਜੋਂ ਟੀਮ ਵਿੱਚ ਸ਼ਾਮਲ ਹੋਣਗੇ।

ਅਗਲੇ ਸਾਲ ਵਿਸ਼ਵ ਕੱਪ ਖੇਡਿਆ ਜਾਣਾ ਹੈ ਟੀ-20 ਵਿਸ਼ਵ ਕੱਪ

ਟੀ-20 ਵਿਸ਼ਵ ਕੱਪ ਅਗਲੇ ਸਾਲ ਵੈਸਟਇੰਡੀਜ਼ ਅਤੇ ਅਮਰੀਕਾ ‘ਚ ਖੇਡਿਆ ਜਾਣਾ ਹੈ, ਜਿਸ ਲਈ ਭਾਰਤੀ ਟੀਮ ਹੁਣ ਤੋਂ ਹੀ ਤਿਆਰੀ ਕਰਨਾ ਚਾਹੇਗੀ। ਇਸ ਲਈ ਭਾਰਤੀ ਟੀਮ ਤਿਆਰੀ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਵਰਤਣਾ ਨਹੀਂ ਚਾਹੇਗੀ।ਵਾਸ਼ਿੰਗਟਨ ਸੁੰਦਰ, ਸ਼ਿਵਮ ਦੂਬੇ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਪ੍ਰਸਿੱਧ ਕ੍ਰਿਸ਼ਨ, ਅਵੇਸ਼ ਖਾਨ ਅਤੇ ਮੁਕੇਸ਼ ਕੁਮਾਰ ਵਰਗੇ ਨਵੇਂ ਖਿਡਾਰੀਆਂ ਨੂੰ ਆਸਟ੍ਰੇਲੀਆ ਖ਼ਿਲਾਫ਼ ਟੀ-20 ਸੀਰੀਜ਼ ਲਈ ਮੌਕਾ ਮਿਲ ਸਕਦਾ ਹੈ । ਇਸ ਦੇ ਨਾਲ ਹੀ ਵਿਰਾਟ ਅਤੇ ਰੋਹਿਤ ਸ਼ਰਮਾ ਸਮੇਤ ਕਈ ਖਿਡਾਰੀਆਂ ਨੂੰ ਵਿਸ਼ਵ ਕੱਪ ਵਰਗਾ ਲੰਬਾ ਟੂਰਨਾਮੈਂਟ ਖੇਡਣ ਤੋਂ ਬਾਅਦ ਸ਼ਾਇਦ ਆਰਾਮ ਕਰਕੇ ਟੀਮ ਵਿੱਚ ਮੌਕਾ ਨਹੀਂ ਦਿੱਤਾ ਗਿਆ। ਜਦਕਿ ਹਾਰਦਿਕ ਸੱਟ ਕਾਰਨ ਟੀਮ ਤੋਂ ਬਾਹਰ ਹੈ।

Exit mobile version