ਚੰਡੀਗੜ੍ਹ , 01 ਅਕਤੂਬਰ 2024: (IND vs BAN 2nd Test Match Live) ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ ਦਾ ਦੂਜਾ ਮੈਚ ਕਾਨਪੁਰ ‘ਚ ਜਾਰੀ ਹੈ | ਮੈਚ ਆਖਰੀ ਦਿਨ ਰੋਮਾਂਚਕ ਪੜਾਅ ‘ਤੇ ਪਹੁੰਚ ਗਿਆ ਹੈ। ਦੂਜੇ ਅਤੇ ਤੀਜੇ ਦਿਨ ਮੀਂਹ ਨੇ ਪੂਰੀ ਤਰ੍ਹਾਂ ਧੋ ਦਿੱਤਾ ਸੀ । ਇਸ ਦੇ ਨਾਲ ਹੀ ਪਹਿਲੇ ਦਿਨ ਸਿਰਫ਼ 35 ਓਵਰ ਹੀ ਖੇਡੇ ਜਾ ਸਕੇ।
ਬੰਗਲਾਦੇਸ਼ ਨੇ ਆਪਣੀ ਪਹਿਲੀ ਪਾਰੀ ਵਿੱਚ 233 ਦੌੜਾਂ ਬਣਾਈਆਂ ਸਨ। ਇਸ ਦੇ ਨਾਲ ਹੀ ਭਾਰਤ ਨੇ ਆਪਣੀ ਪਹਿਲੀ ਪਾਰੀ ਨੌਂ ਵਿਕਟਾਂ ‘ਤੇ 285 ਦੌੜਾਂ ਬਣਾ ਕੇ ਐਲਾਨ ਦਿੱਤੀ। ਭਾਰਤੀ ਟੀਮ ਕੋਲ 52 ਦੌੜਾਂ ਦੀ ਲੀਡ ਸੀ।
ਬੰਗਲਾਦੇਸ਼ ਦੀ ਦੂਜੀ ਪਾਰੀ 146 ਦੌੜਾਂ ‘ਤੇ ਸਿਮਟ ਗਈ, ਲੰਚ ਤੋਂ ਇਕ ਗੇਂਦ ਪਹਿਲਾਂ ਬੁਮਰਾਹ ਨੇ ਮੁਸ਼ਫਿਕਰ ਰਹੀਮ ਨੂੰ ਕਲੀਨ ਬੋਲਡ ਕਰ ਦਿੱਤਾ। ਉਹ 37 ਦੌੜਾਂ ਹੀ ਬਣਾ ਸਕਿਆ। ਬੰਗਲਾਦੇਸ਼ ਨੇ ਪਹਿਲੀ ਪਾਰੀ ‘ਚ 233 ਦੌੜਾਂ ਬਣਾਈਆਂ ਸਨ। ਇਸ ਤਰ੍ਹਾਂ ਭਾਰਤ ਨੂੰ 95 ਦੌੜਾਂ ਦਾ ਟੀਚਾ ਮਿਲਿਆ ਹੈ।
ਭਾਰਤ ਨੇ ਆਪਣੀ ਪਹਿਲੀ (IND vs BAN) ਪਾਰੀ 285/9 ਦੇ ਸਕੋਰ 34.4 ਓਵਰਾਂ ‘ਚ ਬਣਾ ਲਿਆ ਸੀ । ਬੰਗਲਾਦੇਸ਼ ਨੇ ਆਪਣੀ ਪਹਿਲੀ ਪਾਰੀ ‘ਚ 233 ਦੌੜਾਂ ਬਣਾਈਆਂ ਸਨ। ਇਸ ਲਿਹਾਜ਼ ਨਾਲ ਭਾਰਤੀ ਟੀਮ ਦੀ ਲੀਡ 52 ਦੌੜਾਂ ਸੀ। ਭਾਰਤ ਲਈ ਯਸ਼ਸਵੀ ਜੈਸਵਾਲ ਨੇ ਸਭ ਤੋਂ ਵੱਧ 72 ਦੌੜਾਂ ਬਣਾਈਆਂ। ਉਸ ਨੇ 51 ਗੇਂਦਾਂ ‘ਚ 12 ਚੌਕਿਆਂ ਅਤੇ ਦੋ ਛੱਕਿਆਂ ਦੀ ਮੱਦਦ ਨਾਲ 72 ਦੌੜਾਂ ਦੀ ਪਾਰੀ ਖੇਡੀ।
ਕਪਤਾਨ ਰੋਹਿਤ ਸ਼ਰਮਾ ਨੇ 11 ਗੇਂਦਾਂ ‘ਚ ਇੱਕ ਚੌਕੇ ਅਤੇ ਤਿੰਨ ਛੱਕਿਆਂ ਦੀ ਮੱਦਦ ਨਾਲ 23 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਸ਼ੁਭਮਨ ਗਿੱਲ ਨੇ 36 ਗੇਂਦਾਂ ‘ਚ 29 ਦੌੜਾਂ, ਰਿਸ਼ਭ ਪੰਤ ਨੇ 11 ਗੇਂਦਾਂ ਵਿੱਚ ਨੌਂ ਦੌੜਾਂ, ਵਿਰਾਟ ਕੋਹਲੀ ਨੇ 35 ਗੇਂਦਾਂ ਵਿੱਚ ਚਾਰ ਚੌਕਿਆਂ ਅਤੇ ਇੱਕ ਛੱਕੇ ਦੀ ਮੱਦਦ ਨਾਲ 47 ਦੌੜਾਂ ਬਣਾਈਆਂ।
ਕੇਐਲ ਰਾਹੁਲ ਨੇ 43 ਗੇਂਦਾਂ ‘ਚ ਸੱਤ ਚੌਕਿਆਂ ਅਤੇ ਦੋ ਛੱਕਿਆਂ ਦੀ ਮੱਦਦ ਨਾਲ 68 ਦੌੜਾਂ ਬਣਾਈਆਂ। ਰਵਿੰਦਰ ਜਡੇਜਾ ਨੇ ਅੱਠ ਦੌੜਾਂ, ਰਵੀਚੰਦਰਨ ਅਸ਼ਵਿਨ ਨੇ ਇਕ ਦੌੜਾਂ ਅਤੇ ਆਕਾਸ਼ ਦੀਪ ਨੇ 12 ਦੌੜਾਂ ਬਣਾਈਆਂ। ਬੰਗਲਾਦੇਸ਼ ਲਈ ਮੇਹਦੀ ਹਸਨ ਮਿਰਾਜ ਅਤੇ ਸ਼ਾਕਿਬ ਅਲ ਹਸਨ ਨੇ ਚਾਰ-ਚਾਰ ਵਿਕਟਾਂ ਲਈਆਂ। ਜਦਕਿ ਹਸਨ ਮਹਿਮੂਦ ਨੂੰ ਇਕ ਵਿਕਟ ਮਿਲੀ।