IND vs BAN

IND vs BAN: ਬੰਗਲਾਦੇਸ਼ ਦੀ ਟੀਮ ਨੇ ਭਾਰਤ ਸਾਹਮਣੇ 266 ਦੌੜਾਂ ਦਾ ਟੀਚਾ ਰੱਖਿਆ

ਚੰਡੀਗੜ੍ਹ 15 ਸਤੰਬਰ 2023: (IND vs BAN) ਅੱਜ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਏਸ਼ੀਆ ਕੱਪ 2023 ਦਾ ਆਖਰੀ ਸੁਪਰ-4 ਮੈਚ ਖੇਡਿਆ ਜਾ ਰਿਹਾ ਹੈ। ਇਹ ਮੈਚ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਟੂਰਨਾਮੈਂਟ ਵਿੱਚ ਹੁਣ ਤੱਕ ਕੋਈ ਮੈਚ ਨਹੀਂ ਹਾਰੀ । ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਪਹਿਲਾਂ ਬੱਲੇਬਾਜ਼ੀ ਕਰਦਿਆਂ ਬੰਗਲਾਦੇਸ਼ ਦੀ ਟੀਮ ਨੇ ਅੱਠ ਵਿਕਟਾਂ ਗੁਆ ਕੇ 265 ਦੌੜਾਂ ਬਣਾਈਆਂ। ਕਪਤਾਨ ਸ਼ਾਕਿਬ ਅਲ ਹਸਨ ਨੇ ਸਭ ਤੋਂ ਵੱਧ 80 ਦੌੜਾਂ ਦਾ ਯੋਗਦਾਨ ਪਾਇਆ। ਤੌਹੀਦ ਹਿਰਦੌਏ ਨੇ 54 ਅਤੇ ਨਸੁਮ ਅਹਿਮਦ ਨੇ 44 ਦੌੜਾਂ ਬਣਾਈਆਂ। ਭਾਰਤ ਲਈ ਸ਼ਾਰਦੁਲ ਠਾਕੁਰ ਨੇ ਤਿੰਨ ਅਤੇ ਮੁਹੰਮਦ ਸ਼ਮੀ ਨੇ ਦੋ ਵਿਕਟਾਂ ਲਈਆਂ। ਪ੍ਰਸਿੱਧ, ਅਕਸ਼ਰ ਅਤੇ ਜਡੇਜਾ ਨੂੰ ਇਕ-ਇਕ ਵਿਕਟ ਮਿਲੀ। ਇਸ ਮੈਚ ‘ਚ ਜਡੇਜਾ ਨੇ ਵਨਡੇ ਕ੍ਰਿਕਟ ‘ਚ ਆਪਣੀਆਂ 200 ਵਿਕਟਾਂ ਵੀ ਪੂਰੀਆਂ ਕੀਤੀਆਂ।

Scroll to Top