ਚੰਡੀਗੜ੍ਹ 10 ਦਸੰਬਰ 2022: ਭਾਰਤ ਅਤੇ ਬੰਗਲਾਦੇਸ਼ (Bangladesh) ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖ਼ਰੀ ਮੈਚ ਚਟੋਗਰਾਮ ‘ਚ ਖੇਡਿਆ ਜਾ ਰਿਹਾ ਹੈ। ਸੀਰੀਜ਼ ਹਾਰ ਚੁੱਕੀ ਭਾਰਤੀ ਟੀਮ (Indian team) ਇਸ ਮੈਚ ‘ਚ ਆਪਣੀ ਸਾਖ਼ ਬਚਾਉਣ ਦੀ ਕੋਸ਼ਿਸ਼ ਕਰੇਗੀ। ਇਸ ਦੇ ਨਾਲ ਹੀ ਬੰਗਲਾਦੇਸ਼ ਕਲੀਨ ਸਵੀਪ ਕਰਨ ਦੀ ਕੋਸ਼ਿਸ਼ ਕਰੇਗਾ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਧੀਮੀ ਰਹੀ। ਭਾਰਤ ਲਈ ਸ਼ਿਖਰ ਧਵਨ ਅਤੇ ਈਸ਼ਾਨ ਕਿਸ਼ਨ ਨੇ ਪਾਰੀ ਦੀ ਸ਼ੁਰੂਆਤ ਕੀਤੀ।
ਭਾਰਤ: ਸ਼ਿਖਰ ਧਵਨ, ਈਸ਼ਾਨ ਕਿਸ਼ਨ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਕਪਤਾਨ/ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਉਮਰਾਨ ਮਲਿਕ।
ਬੰਗਲਾਦੇਸ਼: ਏਨਾਮੁਲ ਹੱਕ, ਲਿਟਨ ਦਾਸ (ਕਪਤਾਨ), ਯਾਸਿਰ ਅਲੀ, ਸ਼ਾਕਿਬ ਅਲ ਹਸਨ, ਮੁਸ਼ਫਿਕੁਰ ਰਹੀਮ (ਵਿਕਟਕੀਪਰ), ਮਹਿਮੂਦੁੱਲਾ, ਆਫੀਫ ਹੁਸੈਨ, ਮੇਹਦੀ ਹਸਨ ਮਿਰਾਜ, ਇਬਾਦਤ ਹੁਸੈਨ, ਮੁਸਤਫਿਜ਼ੁਰ ਰਹਿਮਾਨ, ਤਸਕੀਨ ਅਹਿਮਦ।