Rishabh Pant

IND vs BAN: ਰਿਸ਼ਭ ਪੰਤ ਨੇ ਬੰਗਲਾਦੇਸ਼ ਖ਼ਿਲਾਫ ਟੈਸਟ ਮੈਚ ‘ਚ ਜੜਿਆ ਸ਼ਾਨਦਾਰ ਸੈਂਕੜਾ

ਚੰਡੀਗੜ੍ਹ, 21 ਸਤੰਬਰ 2024: (IND vs BAN 1st Test Match Live) ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਚੇਨਈ ‘ਚ ਚੱਲ ਰਹੇ ਦੂਜੇ ਟੈਸਟ ਦਾ ਅੱਜ ਤੀਜਾ ਦਿਨ ਹੈ। ਤੀਜੇ ਦਿਨ ਭਾਰਤ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ (Rishabh Pant) ਟੈਸਟ ਕ੍ਰਿਕਟ ‘ਚ ਸ਼ਾਨਦਾਰ ਵਾਪਸੀ ਕਰਦਿਆਂ ਸੈਂਕੜਾ ਜੜਿਆ ਹੈ |

ਖੱਬੇ ਹੱਥ ਦੇ ਇਸ ਬੱਲੇਬਾਜ਼ (Rishabh Pant) ਨੇ 124 ਗੇਂਦਾਂ ‘ਚ ਆਪਣੇ ਕਰੀਅਰ ਦਾ ਛੇਵਾਂ ਟੈਸਟ ਸੈਂਕੜਾ ਪੂਰਾ ਕੀਤਾ ਹੈ । ਜਿਕਰਯੋਗ ਹੈ ਕਿ ਦਸੰਬਰ 2022 ‘ਚ ਉਹ ਇੱਕ ਗੰਭੀਰ ਸੜਕ ਹਾਦਸੇ ‘ਚ ਜ਼ਖਮੀ ਹੋ ਗਿਆ ਸੀ। ਇਸ ਹਾਦਸੇ ਤੋਂ ਬਾਅਦ ਉਨ੍ਹਾਂ ਨੇ ਕਾਫੀ ਸੰਘਰਸ਼ ਕੀਤਾ ਅਤੇ ਬੰਗਲਾਦੇਸ਼ ਦੇ ਖ਼ਿਲਾਫ ਟੈਸਟ ਸੀਰੀਜ਼ ਦੇ ਜ਼ਰੀਏ ਲਾਲ ਗੇਂਦ ਦੇ ਫਾਰਮੈਟ ‘ਚ ਵਾਪਸੀ ਕੀਤੀ ਹੈ।

ਭਾਰਤੀ ਟੀਮ ਨੇ ਆਪਣੀ ਪਹਿਲੀ ਪਾਰੀ ਵਿੱਚ 376 ਦੌੜਾਂ ਬਣਾਈਆਂ ਸਨ। ਤੀਜੇ ਦਿਨ ਰਿਸ਼ਭ ਪੰਤ ਅਤੇ ਸ਼ੁਭਮਨ ਗਿੱਲ ਕਰੀਜ਼ ‘ਤੇ ਹਨ | ਭਾਰਤ ਨੇ ਦੂਜੀ ਪਾਰੀ ‘ਚ ਹੁਣ ਤੱਕ 4 ਵਿਕਟਾਂ ਗੁਆ ਕੇ 461 ਦੌੜਾਂ ਦੀ ਲੀਡ ਬਣਾ ਲਈ ਹੈ | ਇਸ ਦੇ ਨਾਲ ਹੀ ਬੰਗਲਾਦੇਸ਼ ਦੀ ਪਹਿਲੀ ਪਾਰੀ 149 ਦੌੜਾਂ ‘ਤੇ ਸਿਮਟ ਗਈ ਸੀ ।

ਸ਼ੁਭਮਨ ਗਿੱਲ ਅਤੇ ਰਿਸ਼ਭ ਪੰਤ ਵਿਚਾਲੇ ਚੌਥੇ ਵਿਕਟ ਲਈ ਸੈਂਕੜੇ ਦੀ ਸਾਂਝੇਦਾਰੀ ਹੋਈ। ਦੋਵਾਂ ਨੇ ਸਵੇਰ ਤੋਂ ਹੀ ਚੰਗੀ ਬੱਲੇਬਾਜ਼ੀ ਕੀਤੀ ਹੈ। ਤੀਜੇ ਦਿਨ ਲੰਚ ਤੱਕ ਭਾਰਤ ਨੇ ਆਪਣੀ ਦੂਜੀ ਪਾਰੀ ਵਿੱਚ ਤਿੰਨ ਵਿਕਟਾਂ ਗੁਆ ਕੇ 205 ਦੌੜਾਂ ਬਣਾ ਲਈਆਂ ਸਨ। ਭਾਰਤ ਕੋਲ ਪਹਿਲੀ ਪਾਰੀ ਦੇ ਆਧਾਰ ‘ਤੇ 227 ਦੌੜਾਂ ਦੀ ਬੜ੍ਹਤ ਸੀ। ਹੁਣ ਤੱਕ ਦੋਵਾਂ ਵਿਚਾਲੇ ਚੌਥੀ ਵਿਕਟ ਲਈ ਵੱਡੀ ਸਾਂਝੇਦਾਰੀ ਹੋ ਚੁੱਕੀ ਹੈ।

Read More: Punjab: ਪਿਤਾ ਨਾਲ ਝਗੜਾ ਹੋਣ ‘ਤੇ ਪੁੱਤ ਨੇ ਕੀਤਾ ਕੁਝ ਐਸਾ, ਮੌਕੇ ਤੇ ਪਹੁੰਚੀ ਪੁਲਿਸ

ਅੱਜ ਦੋਵਾਂ ਨੇ ਪਹਿਲੇ ਸੈਸ਼ਨ ਵਿੱਚ ਹਮਲਾਵਰ ਬੱਲੇਬਾਜ਼ੀ ਕੀਤੀ। ਭਾਰਤ ਨੇ ਪਹਿਲੇ ਸੈਸ਼ਨ ‘ਚ 28 ਓਵਰਾਂ ‘ਚ 124 ਦੌੜਾਂ ਜੋੜੀਆਂ। ਦੋਵਾਂ ਨੇ 4.43 ਦੀ ਰਨ ਰੇਟ ਨਾਲ ਦੌੜਾਂ ਬਣਾਈਆਂ। ਭਾਰਤ ਨੇ ਸਿਰਫ਼ 67 ਦੌੜਾਂ ‘ਤੇ ਤਿੰਨ ਵਿਕਟਾਂ ਗੁਆ ਦਿੱਤੀਆਂ ਸਨ। ਉਦੋਂ ਤੋਂ ਦੋਵਾਂ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਹੈ। ਭਾਰਤ ਨੇ ਅੱਜ ਤਿੰਨ ਵਿਕਟਾਂ ‘ਤੇ 81 ਦੌੜਾਂ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ। ਸ਼ੁੱਕਰਵਾਰ ਨੂੰ ਯਸ਼ਸਵੀ ਜੈਸਵਾਲ 10 ਦੌੜਾਂ ਬਣਾ ਕੇ, ਰੋਹਿਤ ਸ਼ਰਮਾ ਪੰਜ ਦੌੜਾਂ ਬਣਾ ਕੇ ਅਤੇ ਵਿਰਾਟ ਕੋਹਲੀ 17 ਦੌੜਾਂ ਬਣਾ ਕੇ ਆਊਟ ਹੋਏ।

Scroll to Top