India

IND vs ENG: ਤੀਜੇ ਟੈਸਟ ਮੈਚ ‘ਚ ਭਾਰਤ ਦੀ ਵੱਡੀ ਜਿੱਤ, ਇੰਗਲੈਂਡ ਨੂੰ 434 ਦੌੜਾਂ ਨਾਲ ਹਰਾਇਆ

ਚੰਡੀਗੜ੍ਹ, 18 ਫਰਵਰੀ 2024: ਭਾਰਤ (India) ਨੇ ਰਾਜਕੋਟ ‘ਚ ਖੇਡੇ ਗਏ ਤੀਜੇ ਟੈਸਟ ਮੈਚ ‘ਚ ਇੰਗਲੈਂਡ ਨੂੰ 434 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤੀ ਟੀਮ ਨੇ ਆਪਣੀ ਪਹਿਲੀ ਪਾਰੀ ‘ਚ 445 ਦੌੜਾਂ ਬਣਾਈਆਂ ਸਨ। ਇੰਗਲੈਂਡ ਦੀ ਪਹਿਲੀ ਪਾਰੀ 319 ਦੌੜਾਂ ‘ਤੇ ਹੀ ਸਿਮਟ ਗਈ ਸੀ। ਭਾਰਤ ਨੇ ਦੂਜੀ ਪਾਰੀ ਵਿੱਚ ਚਾਰ ਵਿਕਟਾਂ ’ਤੇ 430 ਦੌੜਾਂ ਬਣਾ ਕੇ ਪਾਰੀ ਐਲਾਨ ਦਿੱਤੀ। ਇੰਗਲੈਂਡ ਨੂੰ 557 ਦੌੜਾਂ ਦਾ ਟੀਚਾ ਮਿਲਿਆ ਸੀ। ਜਵਾਬ ‘ਚ ਇੰਗਲੈਂਡ ਦੀ ਪਾਰੀ 122 ਦੌੜਾਂ ‘ਤੇ ਹੀ ਸਿਮਟ ਗਈ।

ਭਾਰਤ ਲਈ ਰਵਿੰਦਰ ਜਡੇਜਾ ਨੇ ਪੰਜ ਵਿਕਟਾਂ ਲਈਆਂ। ਇਸ ਤੋਂ ਇਲਾਵਾ ਕੁਲਦੀਪ ਨੇ ਦੋ ਵਿਕਟਾਂ ਹਾਸਲ ਕੀਤੀਆਂ। ਬੁਮਰਾਹ ਅਤੇ ਅਸ਼ਵਿਨ ਨੂੰ ਇਕ-ਇਕ ਵਿਕਟ ਮਿਲੀ। ਭਾਰਤ ਨੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ‘ਚ 2-1 ਦੀ ਬੜ੍ਹਤ ਬਣਾ ਲਈ ਹੈ। ਇੰਗਲੈਂਡ ਨੇ ਹੈਦਰਾਬਾਦ ਵਿੱਚ ਪਹਿਲਾ ਟੈਸਟ ਜਿੱਤਿਆ ਸੀ, ਜਦੋਂ ਕਿ ਵਿਸ਼ਾਖਾਪਟਨਮ ਵਿੱਚ ਭਾਰਤ ਨੇ ਦੂਜਾ ਟੈਸਟ ਜਿੱਤਿਆ ਸੀ।

ਭਾਰਤੀ (India) ਟੀਮ ਦੇ ਨੌਜਵਾਨ ਬੱਲੇਬਾਜ਼ ਯਸ਼ਸਵੀ ਜੈਸਵਾਲ (Yashaswi Jaiswal) ਨੇ ਲਗਾਤਾਰ ਦੂਜੇ ਟੈਸਟ ਵਿੱਚ ਦੋਹਰਾ ਸੈਂਕੜਾ ਲਗਾਇਆ ਹੈ। ਇਸਦੇ ਨਾਲ ਹੀ ਯਸ਼ਸਵੀ ਜੈਸਵਾਲ ਨੇ ਆਪਣੀ ਪਾਰੀ ‘ਚ ਹੁਣ ਤੱਕ 12 ਛੱਕੇ ਲਗਾਏ ਹਨ। ਇਸ ਨਾਲ ਉਹ ਇੱਕ ਟੈਸਟ ਪਾਰੀ ਵਿੱਚ ਸਭ ਤੋਂ ਵੱਧ ਛੱਕੇ ਮਾਰਨ ਵਾਲਾ ਭਾਰਤੀ ਖਿਡਾਰੀ ਬਣ ਗਿਆ ਅਤੇ ਵਿਸ਼ਵ ਰਿਕਾਰਡ ਦੀ ਬਰਾਬਰੀ ਕੀਤੀ ਹੈ।

 

Scroll to Top