July 5, 2024 4:08 am
IND vs ENG

IND vs ENG: ਹੈਦਰਾਬਾਦ ਟੈਸਟ ‘ਚ ਇੰਗਲੈਂਡ ਦੀ ਪਹਿਲੀ ਪਾਰੀ 246 ਦੌੜਾਂ ‘ਤੇ ਸਮਾਪਤ

ਚੰਡੀਗੜ੍ਹ, 25 ਜਨਵਰੀ 2024: (IND vs ENG) ਭਾਰਤ ਖ਼ਿਲਾਫ਼ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ‘ਚ ਇੰਗਲੈਂਡ ਦੀ ਪਹਿਲੀ ਪਾਰੀ 246 ਦੌੜਾਂ ‘ਤੇ ਸਮਾਪਤ ਹੋ ਗਈ ਹੈ । ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਕਪਤਾਨ ਬੇਨ ਸਟੋਕਸ ਨੇ ਸਭ ਤੋਂ ਵੱਧ 70 ਦੌੜਾਂ ਬਣਾਈਆਂ। ਜੌਨੀ ਬੇਅਰਸਟੋ ਨੇ 37 ਅਤੇ ਬੇਨ ਡਕੇਟ ਨੇ 35 ਦੌੜਾਂ ਬਣਾਈਆਂ।

ਭਾਰਤ ਲਈ ਰਵਿੰਦਰ ਜਡੇਜਾ ਅਤੇ ਰਵੀਚੰਦਰਨ ਅਸ਼ਵਿਨ ਨੇ 3-3 ਵਿਕਟਾਂ ਲਈਆਂ। ਇਸ ਦੇ ਨਾਲ ਹੀ ਜਸਪ੍ਰੀਤ ਬੁਮਰਾਹ ਅਤੇ ਅਕਸ਼ਰ ਪਟੇਲ ਨੇ 2-2 ਵਿਕਟਾਂ ਲਈਆਂ। ਇੰਗਲੈਂਡ ਦੀ ਪਾਰੀ 64.3 ਓਵਰਾਂ ਵਿੱਚ ਸਮਾਪਤ ਹੋ ਗਈ।