Gautam Gambhir

IND ਬਨਾਮ ENG: ਇੰਗਲੈਂਡ ਖਿਲਾਫ਼ ਟੈਸਟ ਸੀਰੀਜ਼ ਤੋਂ ਪਹਿਲਾਂ ਭਾਰਤ ਪਰਤੇ ਮੁੱਖ ਕੋਚ ਗੌਤਮ ਗੰਭੀਰ

ਸਪੋਰਟਸ, 13 ਜੂਨ 2025: IND ਬਨਾਮ ENG Test Series: ਇੰਗਲੈਂਡ ਖਿਲਾਫ਼ ਟੈਸਟ ਸੀਰੀਜ਼ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਗੌਤਮ ਗੰਭੀਰ (Gautam Gambhir) ਆਪਣੇ ਪਰਿਵਾਰ ‘ਚ ਐਮਰਜੈਂਸੀ ਕਾਰਨ ਸ਼ੁੱਕਰਵਾਰ ਨੂੰ ਘਰ ਵਾਪਸ ਪਰਤ ਆਏ ਹਨ। ਭਾਰਤੀ ਕੋਚ ਗੌਤਮ ਗੰਭੀਰ 20 ਜੂਨ ਤੋਂ ਸ਼ੁਰੂ ਹੋਣ ਵਾਲੀ ਟੈਸਟ ਸੀਰੀਜ਼ ਤੋਂ ਕੁਝ ਦਿਨ ਪਹਿਲਾਂ ਇੰਗਲੈਂਡ ਤੋਂ ਭਾਰਤ ਵਾਪਸ ਆ ਗਏ ਹਨ। ਭਾਰਤ ਅਤੇ ਇੰਗਲੈਂਡ ਵਿਚਕਾਰ ਪੰਜ ਮੈਚਾਂ ਦੀ ਸੀਰੀਜ਼ ਖੇਡੀ ਜਾਣੀ ਹੈ, ਜੋ ਕਿ ਨਵੇਂ ਕਪਤਾਨ ਸ਼ੁਭਮਨ ਗਿੱਲ ਦੀ ਪਹਿਲੀ ਟੈਸਟ ਸੀਰੀਜ਼ ਹੈ।

ਦੱਸਿਆ ਜਾ ਰਿਹਾ ਹੈ ਕਿ ਗੰਭੀਰ (Gautam Gambhir) ਦੀ ਮਾਤਾ ਨੂੰ ਸਿਹਤ ਸਮੱਸਿਆਵਾਂ ਕਾਰਨ ਨਵੀਂ ਦਿੱਲੀ ਦੇ ਇੱਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਸ਼ੁਭਮਨ ਗਿੱਲ ਦੀ ਅਗਵਾਈ ਵਾਲੀ ਭਾਰਤੀ ਟੈਸਟ ਟੀਮ ਇਸ ਸਮੇਂ 20 ਜੂਨ ਤੋਂ ਇੰਗਲੈਂਡ ਖ਼ਿਲਾਫ 5 ਮੈਚਾਂ ਦੀ ਸੀਰੀਜ਼ ਖੇਡਣ ਲਈ ਯੂਕੇ ‘ਚ ਹੈ।

ਗੌਤਮ ਗੰਭੀਰ ਦੀ ਗੈਰਹਾਜ਼ਰੀ ‘ਚ ਸਹਾਇਕ ਕੋਚ ਰਿਆਨ ਟੈਨ ਡੋਇਸ਼ੇਟ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਵਾਲੇ ਭਾਰਤ ਅਤੇ ਭਾਰਤ ਏ ਵਿਚਕਾਰ ਚਾਰ ਦਿਨਾਂ ਅਭਿਆਸ ਮੈਚ ਦੌਰਾਨ ਮੁੱਖ ਕੋਚ ਦਾ ਅਹੁਦਾ ਸੰਭਾਲਣਗੇ। ਉਨ੍ਹਾਂ ਦੀ ਮੱਦਦ ਗੇਂਦਬਾਜ਼ੀ ਕੋਚ ਮੋਰਨੇ ਮੋਰਕਲ ਅਤੇ ਬੱਲੇਬਾਜ਼ੀ ਕੋਚ ਸੀਤਾਂਸ਼ੂ ਕੋਟਕ ਵਰਗੇ ਹੋਰ ਕੋਚਿੰਗ ਸਟਾਫ ਕਰਨਗੇ। ਜੇਕਰ ਗੰਭੀਰ ਦੇ ਘਰ ਸਭ ਕੁਝ ਠੀਕ ਰਿਹਾ, ਤਾਂ ਉਸਦੇ ਇੱਕ ਹਫ਼ਤੇ ਦੇ ਅੰਦਰ ਇੰਗਲੈਂਡ ਵਾਪਸ ਆਉਣ ਦੀ ਉਮੀਦ ਹੈ।

ਇੰਗਲੈਂਡ ਦਾ ਦੌਰਾ ਭਾਰਤ ਦਾ ਪਹਿਲਾ ਦੌਰਾ ਹੈ ਜਦੋਂ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਰਵੀਚੰਦਰਨ ਅਸ਼ਵਿਨ ਵਰਗੇ ਤਜਰਬੇਕਾਰ ਖਿਡਾਰੀਆਂ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਇਸ ਲਈ ਸ਼ੁਭਮਨ ਗਿੱਲ ਅਤੇ ਗੰਭੀਰ ਦੀ ਅਗਵਾਈ ‘ਚ ਭਾਰਤੀ ਕ੍ਰਿਕਟ ਦਾ ਇੱਕ ਨਵਾਂ ਯੁੱਗ ਸ਼ੁਰੂ ਹੋਵੇਗਾ।

Read More: IND ਬਨਾਮ ENG: ਭਾਰਤ ਖ਼ਿਲਾਫ ਟੈਸਟ ਸੀਰੀਜ਼ ਲਈ ਇੰਗਲੈਂਡ ਟੀਮ ਦਾ ਐਲਾਨ

Scroll to Top