ਚੰਡੀਗੜ੍ਹ 29 ਅਕਤੂਬਰ 2023: (IND vs ENG) ਇੱਕ ਰੋਜ਼ਾ ਵਿਸ਼ਵ ਕੱਪ ਦੇ 29ਵੇਂ ਮੈਚ ਵਿੱਚ ਭਾਰਤ ਨੇ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾ ਦਿੱਤਾ ਹੈ । ਲਖਨਊ ਦੇ ਏਕਾਨਾ ਸਟੇਡੀਅਮ ‘ਚ ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ 50 ਓਵਰਾਂ ‘ਚ ਨੌਂ ਵਿਕਟਾਂ ‘ਤੇ 229 ਦੌੜਾਂ ਬਣਾਈਆਂ।
ਜਵਾਬ ‘ਚ ਇੰਗਲੈਂਡ ਦੀ ਟੀਮ 34.5 ਓਵਰਾਂ ‘ਚ 129 ਦੌੜਾਂ ‘ਤੇ ਸਿਮਟ ਗਈ। ਭਾਰਤੀ ਟੀਮ ਨੇ ਟੂਰਨਾਮੈਂਟ ‘ਚ ਲਗਾਤਾਰ ਛੇਵੀਂ ਜਿੱਤ ਹਾਸਲ ਕੀਤੀ। ਇਸ ਦੇ ਨਾਲ ਹੀ ਇੰਗਲੈਂਡ ਦੀ ਛੇ ਮੈਚਾਂ ਵਿੱਚ ਇਹ ਪੰਜਵੀਂ ਹਾਰ ਹੈ। ਭਾਰਤੀ ਗੇਂਦਬਾਜ ਇੰਗਲੈਂਡ ਟੀਮ ‘ਤੇ ਹਾਵੀ ਰਹੇ | ਭਾਰਤੀ ਟੀਮ ਹੁਣ ਸੈਮੀਫਾਈਨਲ ਵਿੱਚ ਥਾਂ ਬਣਾਉਣ ਦੇ ਨੇੜੇ ਹੈ। ਇਸ ਦੇ ਨਾਲ ਹੀ ਇੰਗਲੈਂਡ ਦੀ ਟੀਮ ਟੂਰਨਾਮੈਂਟ ਤੋਂ ਬਾਹਰ ਹੋਣ ਦੀ ਕਗਾਰ ‘ਤੇ ਹੈ। ਭਾਰਤ ਵੱਲੋਂ ਜਸਪ੍ਰੀਤ ਬੁਮਰਾਹ ਨੇ 3 ਵਿਕਟਾਂ, ਮੁਹੰਮਦ ਸ਼ਮੀ ਨੇ 4 ਵਿਕਟਾਂ, ਰਵਿੰਦਰ ਜਡੇਜਾ 1 ਅਤੇ ਕੁਲਦੀਪ ਯਾਦਵ ਨੇ 2 ਵਿਕਟਾਂ ਲਈਆਂ | ਕਪਤਾਨ ਰੋਹਿਤ ਸ਼ਰਮਾ ਨੇ ਸਭ ਤੋਂ ਵੱਧ 87 ਦੌੜਾਂ ਬਣਾਈਆਂ |