ਚੰਡੀਗੜ੍ਹ, 15 ਫਰਵਰੀ 2024: ਅੱਜ ਤੋਂ ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਰਾਜਕੋਟ ਵਿਖੇ ਖੇਡਿਆ ਜਾ ਰਿਹਾ ਹੈ। ਫਿਲਹਾਲ ਸੀਰੀਜ਼ 1-1 ਨਾਲ ਬਰਾਬਰ ਹੈ। ਇੰਗਲੈਂਡ ਨੇ ਹੈਦਰਾਬਾਦ ਵਿੱਚ ਪਹਿਲਾ ਟੈਸਟ ਅਤੇ ਭਾਰਤੀ ਟੀਮ ਨੇ ਵਿਸ਼ਾਖਾਪਟਨਮ ਵਿੱਚ ਦੂਜਾ ਟੈਸਟ ਜਿੱਤਿਆ ਸੀ। ਭਾਰਤ ਨੇ ਤਿੰਨ ਵਿਕਟਾਂ ਗੁਆ ਕੇ 190 ਦੌੜਾਂ ਬਣਾ ਲਈਆਂ ਹਨ। ਰੋਹਿਤ ਸ਼ਰਮਾ (Rohit Sharma) ਨੇ 11ਵਾਂ ਸੈਂਕੜਾ ਪੂਰਾ ਕਰ ਲਿਆ ਹੈ |
ਰੋਹਿਤ (Rohit Sharma) ਨੇ ਆਪਣਾ ਸੈਂਕੜਾ ਪੂਰਾ ਕਰ ਲਿਆ ਹੈ ਅਤੇ ਕ੍ਰੀਜ਼ ‘ਤੇ ਹਨ। ਇਸ ਦੇ ਨਾਲ ਹੀ ਰਵਿੰਦਰ ਜਡੇਜਾ 68 ਦੌੜਾਂ ਬਣਾ ਕੇ ਕ੍ਰੀਜ਼ ‘ਤੇ ਹਨ। ਹੁਣ ਤੱਕ ਦੋਵਾਂ ਵਿਚਾਲੇ ਚੌਥੀ ਵਿਕਟ ਲਈ 150 ਤੋਂ ਵੱਧ ਦੌੜਾਂ ਦੀ ਸਾਂਝੇਦਾਰੀ ਹੋ ਚੁੱਕੀ ਹੈ। ਭਾਰਤ ਨੂੰ ਤੀਜਾ ਝਟਕਾ 33 ਦੌੜਾਂ ਦੇ ਸਕੋਰ ‘ਤੇ ਲੱਗਾ। ਉਦੋਂ ਤੋਂ ਲੈ ਕੇ ਹੁਣ ਤੱਕ ਰੋਹਿਤ ਅਤੇ ਜਡੇਜਾ ਨੇ ਸਮਝਦਾਰੀ ਨਾਲ ਬੱਲੇਬਾਜ਼ੀ ਕੀਤੀ ਹੈ। ਜਡੇਜਾ ਨੇ ਆਪਣੇ ਟੈਸਟ ਕਰੀਅਰ ਦਾ 21ਵਾਂ ਅਰਧ ਸੈਂਕੜਾ ਲਗਾਇਆ।