ਚੰਡੀਗੜ੍ਹ, 30 ਸਤੰਬਰ 2023: (IND vs ENG) ਆਈ.ਸੀ.ਸੀ ਕ੍ਰਿਕਟ ਵਿਸ਼ਵ ਕੱਪ 2023 ਪੰਜ ਅਕਤੂਬਰ ਤੋਂ ਸ਼ੁਰੂ ਹੋਣਾ ਹੈ। ਇਸ ਤੋਂ ਪਹਿਲਾਂ ਸਾਰੀਆਂ ਟੀਮਾਂ ਅਭਿਆਸ ਮੈਚ ਵਿੱਚ ਹਿੱਸਾ ਲੈ ਰਹੀਆਂ ਹਨ। ਭਾਰਤ ਅਤੇ ਇੰਗਲੈਂਡ ਵਿਚਾਲੇ ਸ਼ਨੀਵਾਰ (30 ਸਤੰਬਰ) ਨੂੰ ਗੁਹਾਟੀ ‘ਚ ਹੋਣ ਵਾਲਾ ਅਭਿਆਸ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਹੈ । ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਪਰ ਫਿਰ ਮੌਸਮ ਖ਼ਰਾਬ ਹੋ ਗਿਆ ਅਤੇ ਖੇਡ ਸ਼ੁਰੂ ਨਹੀਂ ਹੋ ਸਕੀ। ਲਗਾਤਾਰ ਮੀਂਹ ਕਾਰਨ ਅੰਪਾਇਰਾਂ ਨੇ ਲੰਬਾ ਸਮਾਂ ਇੰਤਜ਼ਾਰ ਕਰਨ ਤੋਂ ਬਾਅਦ ਮੈਚ ਰੱਦ ਕਰ ਦਿੱਤਾ।
ਜਨਵਰੀ 19, 2025 8:40 ਪੂਃ ਦੁਃ