June 30, 2024 2:17 am
U-19 World Cup

IND vs IRE: ਅੰਡਰ-19 ਵਿਸ਼ਵ ਕੱਪ ‘ਚ ਭਾਰਤ ਦੀ ਦੂਜੀ ਜਿੱਤ, ਆਇਰਲੈਂਡ ਨੂੰ 201 ਦੌੜਾਂ ਨਾਲ ਹਰਾਇਆ

ਚੰਡੀਗੜ੍ਹ 25 ਜਨਵਰੀ 2024: ਜੂਨੀਅਰ ਭਾਰਤੀ ਟੀਮ ਨੇ ਦੱਖਣੀ ਅਫਰੀਕਾ ‘ਚ ਚੱਲ ਰਹੇ ਅੰਡਰ-19 ਵਿਸ਼ਵ ਕੱਪ (U-19 World Cup) ‘ਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਟੀਮ ਨੇ ਵੀਰਵਾਰ ਨੂੰ ਆਇਰਲੈਂਡ ਨੂੰ 201 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਟੀਮ ਅੰਕ ਸੂਚੀ ਵਿਚ ਸਿਖਰ ‘ਤੇ ਹੈ। ਭਾਰਤੀ ਟੀਮ ਨੇ ਆਪਣੇ ਪਹਿਲੇ ਮੈਚ ਵਿੱਚ ਬੰਗਲਾਦੇਸ਼ ਨੂੰ 84 ਦੌੜਾਂ ਨਾਲ ਹਰਾਇਆ ਸੀ।

ਬਲੋਮਫੋਂਟੇਨ ‘ਚ ਆਇਰਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ 7 ਵਿਕਟਾਂ ‘ਤੇ 301 ਦੌੜਾਂ ਬਣਾਈਆਂ। 302 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਆਈ ਆਇਰਲੈਂਡ ਦੀ ਟੀਮ 29.4 ਓਵਰਾਂ ‘ਚ 100 ਦੌੜਾਂ ‘ਤੇ ਆਲ ਆਊਟ ਹੋ ਗਈ। ਮੁਸ਼ੀਰ ਖਾਨ ਪਲੇਅਰ ਆਫ ਦਿ ਮੈਚ ਰਹੇ। ਉਸ ਨੇ 118 ਦੌੜਾਂ ਦੀ ਸੈਂਕੜਾ ਪਾਰੀ ਖੇਡੀ।