Site icon TheUnmute.com

IND vs NED: ਨੀਦਰਲੈਂਡ ਖ਼ਿਲਾਫ ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ

IND vs NED

ਚੰਡੀਗੜ੍ਹ 27 ਅਕਤੂਬਰ 2022: ਭਾਰਤੀ ਟੀਮ ਅੱਜ ਟੀ-20 ਵਿਸ਼ਵ ਕੱਪ 2022 (T20 World Cup) ਵਿੱਚ ਆਪਣਾ ਦੂਜਾ ਮੈਚ ਖੇਡ ਰਹੀ ਹੈ। ਸਿਡਨੀ ਵਿੱਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਕਪਤਾਨ ਰੋਹਿਤ ਨੇ ਪਲੇਇੰਗ-11 ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਨੀਦਰਲੈਂਡ ਦੇ ਕਪਤਾਨ ਸਕਾਟ ਐਡਵਰਡਸ ਨੇ ਵੀ ਟੀਮ ‘ਚ ਕੋਈ ਬਦਲਾਅ ਨਹੀਂ ਕੀਤਾ ਹੈ।

ਜੇਕਰ ਭਾਰਤ ਇਹ ਮੈਚ ਜਿੱਤਦਾ ਹੈ ਤਾਂ ਉਸ ਦੇ ਚਾਰ ਅੰਕ ਹੋ ਜਾਣਗੇ। ਸੈਮੀਫਾਈਨਲ ਵਿਚ ਥਾਂ ਬਣਾਉਣ ਦੀਆਂ ਸੰਭਾਵਨਾਵਾਂ ਹੋਰ ਵਧ ਜਾਣਗੀਆਂ। ਇਸ ਦੇ ਨਾਲ ਹੀ ਨੀਦਰਲੈਂਡ ਲਗਾਤਾਰ ਦੂਜੀ ਹਾਰ ਤੋਂ ਬਚਣਾ ਚਾਹੇਗਾ। ਉਸ ਨੂੰ ਪਿਛਲੇ ਮੈਚ ਵਿੱਚ ਬੰਗਲਾਦੇਸ਼ ਨੇ ਹਰਾਇਆ ਸੀ

Exit mobile version