ਚੰਡੀਗੜ੍ਹ 27 ਅਕਤੂਬਰ 2022: (IND vs NED T20) ਭਾਰਤੀ ਟੀਮ (Indian Team) ਅੱਜ ਟੀ-20 ਵਿਸ਼ਵ ਕੱਪ 2022 ਵਿੱਚ ਨੀਦਰਲੈਂਡ (Netherland) ਨੂੰ 56 ਦੌੜਾਂ ਨਾਲ ਹਰਾ ਦਿੱਤਾ | ਸਿਡਨੀ ਵਿੱਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ । ਕਪਤਾਨ ਰੋਹਿਤ ਨੇ ਪਲੇਇੰਗ-11 ‘ਚ ਕੋਈ ਬਦਲਾਅ ਨਹੀਂ ਕੀਤਾ ਸੀ । ਭਾਰਤ ਨੇ ਨੀਦਰਲੈਂਡ ਦੇ ਸਾਹਮਣੇ 180 ਦੌੜਾਂ ਦਾ ਟੀਚਾ ਰੱਖਿਆ ਹੈ।
ਇਸਦੇ ਦੇ ਜਵਾਬ ਵਿੱਚ ਨੀਦਰਲੈਂਡ ਦੀ ਟੀਮ 20 ਓਵਰਾਂ ਵਿਚ ਨੌ ਵਿਕਟਾਂ ਗੁਆ ਕੇ 123 ਦੌੜਾਂ ਬਣਾ ਸਕੀ, ਭਾਰਤੀ ਟੀਮ ਦੀ ਇਸ ਜਿੱਤ ਨਾਲੋਂ ਸੈਮੀਫਾਈਨਲ ਵਿਚ ਥਾਂ ਬਣਾਉਣ ਦੀਆਂ ਸੰਭਾਵਨਾਵਾਂ ਹੋਰ ਵਧ ਗਈਆਂ ਹਨ। ਇਸ ਦੇ ਨਾਲ ਹੀ ਨੀਦਰਲੈਂਡ ਲਗਾਤਾਰ ਦੂਜੀ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ । ਨੀਦਰਲੈਂਡ ਨੂੰ ਪਿਛਲੇ ਮੈਚ ਵਿੱਚ ਬੰਗਲਾਦੇਸ਼ ਨੇ ਹਰਾਇਆ ਸੀ।
ਮੈਚ ਵਿੱਚ ਵਿਰਾਟ ਕੋਹਲੀ 44 ਗੇਂਦਾਂ ਵਿੱਚ 62 ਦੌੜਾਂ ਬਣਾ ਕੇ ਨਾਬਾਦ ਰਹੇ ਅਤੇ ਸੂਰਿਆਕੁਮਾਰ ਯਾਦਵ ਨੇ 25 ਗੇਂਦਾਂ ਵਿੱਚ 51 ਦੌੜਾਂ ਬਣਾਈਆਂ। ਕੋਹਲੀ ਨੇ ਆਪਣੀ ਪਾਰੀ ਵਿੱਚ ਤਿੰਨ ਚੌਕੇ ਅਤੇ ਦੋ ਛੱਕੇ ਜੜੇ। ਇਸ ਦੇ ਨਾਲ ਹੀ ਸੂਰਿਆਕੁਮਾਰ ਨੇ ਸੱਤ ਚੌਕੇ ਅਤੇ ਇੱਕ ਛੱਕਾ ਲਗਾਇਆ। ਦੋਵੇਂ ਬੱਲੇਬਾਜ਼ਾਂ ਵਿਚਾਲੇ ਤੀਜੀ ਵਿਕਟ ਲਈ 48 ਗੇਂਦਾਂ ‘ਚ 95 ਦੌੜਾਂ ਦੀ ਸਾਂਝੇਦਾਰੀ ਹੋਈ।
ਭਾਰਤ ਨੇ ਆਖਰੀ ਪੰਜ ਓਵਰਾਂ ਵਿੱਚ ਬਿਨਾਂ ਕੋਈ ਵਿਕਟ ਗੁਆਏ 65 ਦੌੜਾਂ ਬਣਾਈਆਂ। ਕੋਹਲੀ-ਸੂਰਿਆ ਤੋਂ ਇਲਾਵਾ ਰੋਹਿਤ ਸ਼ਰਮਾ ਨੇ 39 ਗੇਂਦਾਂ ‘ਚ 53 ਦੌੜਾਂ ਬਣਾਈਆਂ। ਰੋਹਿਤ ਨੇ ਆਪਣੀ ਪਾਰੀ ਵਿੱਚ ਚਾਰ ਚੌਕੇ ਅਤੇ ਤਿੰਨ ਛੱਕੇ ਜੜੇ। ਇਸ ਦੇ ਨਾਲ ਹੀ ਕੇਐੱਲ ਰਾਹੁਲ ਲਗਾਤਾਰ ਦੂਜੇ ਮੈਚ ‘ਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ । ਰਾਹੁਲ ਨੇ 12 ਗੇਂਦਾਂ ਵਿੱਚ ਨੌਂ ਦੌੜਾਂ ਹੀ ਬਣਾਈਆਂ।