July 2, 2024 8:21 pm
IND vs NZ

IND vs NZ: ਭਾਰਤ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ, ਜਾਣੋ ਦੋਵੇਂ ਟੀਮਾਂ ਦੀ ਪਲੈਇੰਗ ਇਲੈਵਨ

ਚੰਡੀਗੜ੍ਹ 21 ਜਨਵਰੀ 2023: (IND vs NZ) ਅੱਜ ਰਾਏਪੁਰ ਦੇ ਸ਼ਹੀਦ ਵੀਰ ਨਰਾਇਣ ਸਿੰਘ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਭਾਰਤ ਅਤੇ ਨਿਊਜ਼ੀਲੈਂਡ ਦੇ ਖ਼ਿਲਾਫ਼ ਆਪਣਾ ਦੂਜਾ ਵਨਡੇ ਮੈਚ ਖੇਡਿਆ ਜਾਵੇਗਾ | ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੋਵਾਂ ਟੀਮਾਂ ਨੇ ਆਪਣੀ ਪਲੇਇੰਗ ਇਲੈਵਨ ‘ਚ ਕੋਈ ਬਦਲਾਅ ਨਹੀਂ ਕੀਤਾ ਹੈ।

ਭਾਰਤੀ ਟੀਮ ਦੀਆਂ ਨਜ਼ਰਾਂ ਇਸ ਮੈਚ ਨੂੰ ਜਿੱਤ ਕੇ ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਲੈਣ ‘ਤੇ ਹਨ। ਇਸ ਦੇ ਨਾਲ ਹੀ ਕੀਵੀ ਟੀਮ ਦੂਜਾ ਵਨਡੇ ਜਿੱਤ ਕੇ ਸੀਰੀਜ਼ ‘ਚ ਬਰਾਬਰੀ ਹਾਸਲ ਕਰਨਾ ਚਾਹੇਗੀ। ਰਾਏਪੁਰ ਆਪਣੇ ਪਹਿਲੇ ਅੰਤਰਰਾਸ਼ਟਰੀ ਮੈਚ ਦੀ ਮੇਜ਼ਬਾਨੀ ਕਰ ਰਿਹਾ ਹੈ। ਭਾਰਤ ਨੇ ਪਹਿਲਾ ਵਨਡੇ ਰੋਮਾਂਚਕ ਤਰੀਕੇ ਨਾਲ 12 ਦੌੜਾਂ ਨਾਲ ਜਿੱਤ ਕੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਨਿਊਜ਼ੀਲੈਂਡ ਲਈ ਪਹਿਲੇ ਮੈਚ ਵਿੱਚ ਸ਼ੁਭਮਨ ਗਿੱਲ ਨੇ 208 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਜਦਕਿ ਮਾਈਕਲ ਬ੍ਰੇਸਵੈਲ ਨੇ 140 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ ਸੀ ।

ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਹਾਰਦਿਕ ਪੰਡਯਾ, ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ।

ਨਿਊਜ਼ੀਲੈਂਡ: ਫਿਨ ਐਲਨ, ਡੇਵੋਨ ਕੋਨਵੇ, ਹੈਨਰੀ ਨਿਕੋਲਸ, ਡੇਰਿਲ ਮਿਸ਼ੇਲ, ਟੌਮ ਲੈਥਮ (ਵਿਕਟਕੀਪਰ/ਕਪਤਾਨ), ਗਲੇਨ ਫਿਲਿਪਸ, ਮਾਈਕਲ ਬ੍ਰੇਸਵੈਲ, ਮਿਸ਼ੇਲ ਸੈਂਟਨਰ, ਹੈਨਰੀ ਸ਼ਿਪਲੇ, ਲਾਕੀ ਫਰਗੂਸਨ, ਬਲੇਅਰ ਟਿੱਕਨਰ।