July 2, 2024 8:00 pm
IND VS NZ

IND VS NZ: ਭਾਰਤ ਖ਼ਿਲਾਫ ਟਾਸ ਜਿੱਤ ਨਿਊਜ਼ੀਲੈਂਡ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ, ਜਾਣੋ ਦੋਵੇਂ ਟੀਮਾਂ ਦੀ ਪਲੇਇੰਗ-11

ਚੰਡੀਗੜ੍ਹ 22 ਨਵੰਬਰ 2022: (IND VS NZ T20I) ਅੱਜ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਫਿਲਹਾਲ ਸੀਰੀਜ਼ ‘ਚ 1-0 ਨਾਲ ਅੱਗੇ ਹੈ ਅਤੇ ਇਹ ਮੈਚ ਜਿੱਤ ਕੇ ਉਹ ਟੀ-20 ਸੀਰੀਜ਼ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰੇਗੀ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਨਿਊਜ਼ੀਲੈਂਡ ਦੀ ਧਰਤੀ ‘ਤੇ ਭਾਰਤੀ ਟੀਮ ਦੀ ਲਗਾਤਾਰ ਦੂਜੀ ਟੀ-20 ਸੀਰੀਜ਼ ਜਿੱਤ ਹੋਵੇਗੀ। ਇਸ ਤੋਂ ਪਹਿਲਾਂ 2020 ‘ਚ ਆਖਰੀ ਦੌਰੇ ‘ਤੇ ਟੀਮ ਇੰਡੀਆ ਨੇ ਟੀ-20 ਸੀਰੀਜ਼ 5-0 ਨਾਲ ਜਿੱਤੀ ਸੀ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਕੀਤਾ ਹੈ |

ਭਾਰਤ ਅਤੇ ਨਿਊਜ਼ੀਲੈਂਡ ਟੀਮਾਂ ਦਾ ਪਲੇਇੰਗ-11

ਭਾਰਤ:- ਈਸ਼ਾਨ ਕਿਸ਼ਨ, ਰਿਸ਼ਭ ਪੰਤ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਸ਼੍ਰੇਅਸ ਅਈਅਰ, ਹਾਰਦਿਕ ਪੰਡਯਾ (ਕਪਤਾਨ), ਦੀਪਕ ਹੁੱਡਾ, ਭੁਵਨੇਸ਼ਵਰ ਕੁਮਾਰ, ਹਰਸ਼ਲ ਪਟੇਲ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ, ਯੁਜਵੇਂਦਰ ਚਾਹਲ।

ਨਿਊਜ਼ੀਲੈਂਡ:- ਫਿਨ ਐਲਨ, ਡੇਵੋਨ ਕੋਨਵੇ (wk), ਗਲੇਨ ਫਿਲਿਪਸ, ਮਾਰਕ ਚੈਪਮੈਨ, ਡੇਰਿਲ ਮਿਸ਼ੇਲ, ਜੇਮਸ ਨੀਸ਼ਮ, ਮਿਸ਼ੇਲ ਸੈਂਟਨਰ, ਐਡਮ ਮਿਲਨੇ, ਈਸ਼ ਸੋਢੀ, ਟਿਮ ਸਾਊਦੀ (ਕਪਤਾਨ), ਲਾਕੀ ਫਰਗੂਸਨ।