Site icon TheUnmute.com

IND vs NZ: ਨਿਊਜ਼ੀਲੈਂਡ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ, ਭਾਰਤ ਦੀ ਨਜ਼ਰਾਂ ਕਲੀਨ ਸਵੀਪ ਕਰਨ ‘ਤੇ

IND vs NZ

ਚੰਡੀਗੜ੍ਹ, 24 ਜਨਵਰੀ 2023: (IND vs NZ 3rd ODI) ਭਾਰਤ (India) ਅਤੇ ਨਿਊਜ਼ੀਲੈਂਡ (New Zealand) ਵਿਚਾਲੇ ਤਿੰਨ ਵਨਡੇ ਸੀਰੀਜ਼ ਦਾ ਤੀਜਾ ਮੈਚ ਖੇਡਿਆ ਜਾ ਰਿਹਾ ਹੈ। ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਨਿਊਜ਼ੀਲੈਂਡ ਦੇ ਕਪਤਾਨ ਟਾਮ ਲੈਥਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਟੀਮ ਸੀਰੀਜ਼ ‘ਚ 2-0 ਨਾਲ ਅੱਗੇ ਹੈ। ਉਸ ਦੀ ਨਜ਼ਰ ਤੀਜਾ ਮੈਚ ਜਿੱਤ ਕੇ ਸੀਰੀਜ਼ ‘ਚ ਕਲੀਨ ਸਵੀਪ ਕਰਨ ‘ਤੇ ਹੈ। ਭਾਰਤ ਨੇ ਇਸ ਤੋਂ ਪਹਿਲਾਂ ਪਿਛਲੀ ਸੀਰੀਜ਼ ‘ਚ ਸ਼੍ਰੀਲੰਕਾ ਨੂੰ 3-0 ਨਾਲ ਹਰਾਇਆ ਸੀ।

ਦੋਵਾਂ ਟੀਮਾਂ ਦਾ ਪਲੇਇੰਗ ਇਲੈਵਨ :-

ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਈਸ਼ਾਨ ਕਿਸ਼ਨ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਹਾਰਦਿਕ ਪੰਡਯਾ, ਵਾਸ਼ਿੰਗਟਨ ਸੁੰਦਰ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਉਮਰਾਨ ਮਲਿਕ।

ਨਿਊਜ਼ੀਲੈਂਡ: ਫਿਨ ਐਲਨ, ਡੇਵੋਨ ਕੋਨਵੇ, ਹੈਨਰੀ ਨਿਕੋਲਸ, ਡੈਰੇਲ ਮਿਸ਼ੇਲ, ਟੌਮ ਲੈਥਮ (ਕਪਤਾਨ ਅਤੇ ਵਿਕਟਕੀਪਰ), ਗਲੇਨ ਫਿਲਿਪਸ, ਮਾਈਕਲ ਬ੍ਰੇਸਵੈਲ, ਮਿਸ਼ੇਲ ਸੈਂਟਨਰ, ਲਾਕੀ ਫਰਗੂਸਨ, ਜੈਕਬ ਡਫੀ, ਬਲੇਅਰ ਟਿੱਕਨਰ।

Exit mobile version