2 ਮਾਰਚ 2025: ਦੁਬਈ ਇੰਟਰਨੈਸ਼ਨਲ ਸਟੇਡੀਅਮ (Dubai International Stadium) ‘ਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਆਈਸੀਸੀ ਚੈਂਪੀਅਨਜ਼ ਟਰਾਫੀ 2025 ਦਾ ਆਖਰੀ ਗਰੁੱਪ ਮੈਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਡੇਰਿਲ ਮਿਸ਼ੇਲ ਦੀ ਟੀਮ ‘ਚ ਵਾਪਸੀ ਹੋਈ ਹੈ।
ਦੋਵੇਂ ਟੀਮਾਂ ਪਹਿਲਾਂ ਹੀ ਸੈਮੀਫਾਈਨਲ ‘ਚ ਜਗ੍ਹਾ ਬਣਾ ਚੁੱਕੀਆਂ ਹਨ। ਜੇਤੂ (won team) ਟੀਮ ਗਰੁੱਪ ਗੇੜ ਵਿੱਚ ਟੇਬਲ ਟਾਪਰ ਵਜੋਂ ਸਮਾਪਤ ਹੋਵੇਗੀ ਅਤੇ ਸੈਮੀਫਾਈਨਲ ਵਿੱਚ ਆਸਟਰੇਲੀਆ ਦਾ ਸਾਹਮਣਾ ਕਰੇਗੀ। ਹਾਰਨ ਵਾਲੀ ਟੀਮ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ ਹੋਵੇਗਾ। ਇਹ ਵਿਰਾਟ ਕੋਹਲੀ ਦਾ 300ਵਾਂ ਵਨਡੇ ਹੋਵੇਗਾ।
ਇਸ ਚੈਂਪੀਅਨਸ ਟਰਾਫੀ ਵਿੱਚ ਭਾਰਤ ਨੇ ਪਹਿਲੇ ਮੈਚ ਵਿੱਚ ਬੰਗਲਾਦੇਸ਼ (bangladesh) ਨੂੰ ਅਤੇ ਦੂਜੇ ਵਿੱਚ ਪਾਕਿਸਤਾਨ ਨੂੰ ਹਰਾਇਆ ਸੀ। ਉਥੇ ਹੀ ਨਿਊਜ਼ੀਲੈਂਡ ਨੇ ਪਹਿਲੇ ਮੈਚ ‘ਚ ਪਾਕਿਸਤਾਨ ਨੂੰ ਅਤੇ ਦੂਜੇ ਮੈਚ ‘ਚ ਬੰਗਲਾਦੇਸ਼ ਨੂੰ ਹਰਾਇਆ ਸੀ। ਦੋਵੇਂ ਟੀਮਾਂ ਚੈਂਪੀਅਨਜ਼ ਟਰਾਫੀ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਸਾਲ 2000 ਵਿੱਚ ਨਿਊਜ਼ੀਲੈਂਡ ਨੇ ਟੂਰਨਾਮੈਂਟ ਦੇ ਫਾਈਨਲ ਵਿੱਚ ਭਾਰਤ ਨੂੰ ਹਰਾ ਕੇ ਖ਼ਿਤਾਬ ਜਿੱਤਿਆ ਸੀ। ਇਸ ਦੇ ਨਾਲ ਹੀ ਭਾਰਤ ਨੇ ਨਿਊਜ਼ੀਲੈਂਡ ਨੂੰ ਪਿਛਲੇ 5 ਵਨਡੇ ਮੈਚਾਂ ਵਿੱਚ ਲਗਾਤਾਰ ਹਰਾਇਆ ਹੈ।
Read More: IND vs NZ: ਭਾਰਤ ਤੇ ਨਿਊਜ਼ੀਲੈਂਡ ਆਹਮੋ-ਸਾਹਮਣੇ