ਚੰਡੀਗੜ੍ਹ 26 ਨਵੰਬਰ 2022: (IND VS NZ ODI) ਭਾਰਤ ਅਤੇ ਨਿਊਜ਼ੀਲੈਂਡ (New Zealand) ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਭਲਕੇ ਐਤਵਾਰ ਨੂੰ ਹੈਮਿਲਟਨ ‘ਚ ਖੇਡਿਆ ਜਾਵੇਗਾ। ਇਸ ਦੇ ਲਈ ਭਾਰਤੀ ਟੀਮ (Indian team) ਹੈਮਿਲਟਨ ਪਹੁੰਚ ਚੁੱਕੀ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਇਸ ਦਾ ਵੀਡੀਓ ਸ਼ੇਅਰ ਕੀਤਾ ਹੈ।
ਭਾਰਤੀ ਟੀਮ ਫਿਲਹਾਲ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ‘ਚ 1-0 ਨਾਲ ਪਿੱਛੇ ਹੈ। ਨਿਊਜ਼ੀਲੈਂਡ ਨੇ ਆਕਲੈਂਡ ‘ਚ ਖੇਡੇ ਗਏ ਪਹਿਲੇ ਵਨਡੇ ‘ਚ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਪਹਿਲੇ ਮੈਚ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 50 ਓਵਰਾਂ ਵਿੱਚ ਸੱਤ ਵਿਕਟਾਂ ਗੁਆ ਕੇ 306 ਦੌੜਾਂ ਬਣਾਈਆਂ। ਜਵਾਬ ਵਿਚ ਨਿਊਜ਼ੀਲੈਂਡ ਦੀ ਟੀਮ ਨੇ ਤਿੰਨ ਵਿਕਟਾਂ ਦੇ ਨੁਕਸਾਨ ‘ਤੇ 47.1 ਓਵਰ ਵਿਚ 309 ਦੌੜਾਂ ਬਣਾ ਕੇ ਮੈਚ ਜਿੱਤ ਲਿਆ | ਨਿਊਜ਼ੀਲੈਂਡ ਵਲੋਂ ਟੌਮ ਲੈਥਮ ਨੇ ਨਾਬਾਦ 145 ਦੌੜਾਂ ਬਣਾਈਆਂ ਅਤੇ ਕਪਤਾਨ ਕੇਨ ਵਿਲੀਅਮਸਨ ਨੇ ਨਾਬਾਦ 94 ਦੌੜਾਂ ਦੀ ਪਾਰੀ ਖੇਡੀ |
ਸੀਰੀਜ਼ ਦਾ ਤੀਜਾ ਮੈਚ 30 ਨਵੰਬਰ ਨੂੰ ਕ੍ਰਾਈਸਟਚਰਚ ਦੇ ਹੇਗਲੇ ਓਵਲ ‘ਚ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਹਾਰਦਿਕ ਪੰਡਯਾ ਦੀ ਕਪਤਾਨੀ ‘ਚ ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ 1-0 ਨਾਲ ਜਿੱਤੀ ਸੀ। ਪਹਿਲਾ ਟੀ-20 ਮੀਂਹ ਨਾਲ ਧੋਤਾ ਗਿਆ ਸੀ। ਇਸ ਦੇ ਨਾਲ ਹੀ ਤੀਜੇ ਟੀ-20 ਨੂੰ ਡਕਵਰਥ ਲੁਈਸ ਨਿਯਮ ਦੇ ਤਹਿਤ ਟਾਈ ਕਰਾਰ ਦਿੱਤਾ ਗਿਆ।