ਜਲੰਧਰ 24 ਜਨਵਰੀ 2023: (IND vs NZ 3rd ODI) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਵਨਡੇ ਸੀਰੀਜ਼ ਦਾ ਤੀਜਾ ਮੈਚ ਖੇਡਿਆ ਜਾ ਰਿਹਾ ਹੈ। ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ ‘ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ। ਨਿਊਜ਼ੀਲੈਂਡ ਦੇ ਕਪਤਾਨ ਟਾਮ ਲੈਥਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਜੇਕਰ ਭਾਰਤ ਇਹ ਮੈਚ ਜਿੱਤ ਜਾਂਦਾ ਹੈ ਤਾਂ ਉਹ ਵਨਡੇ ਰੈਂਕਿੰਗ ‘ਚ ਸਿਖਰ ‘ਤੇ ਪਹੁੰਚ ਜਾਵੇਗਾ।
ਮੈਚ ਵਿੱਚ ਭਾਰਤ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਅਤੇ ਸ਼ੁਭਮਨ ਗਿੱਲ (Shubman Gill) ਅਤੇ ਰੋਹਿਤ ਸ਼ਰਮਾ (Rohit Sharma) ਨੇ ਜੜਿਆ ਸੈਂਕੜਾ | ਸ਼ੁਭਮਨ ਗਿੱਲ 78 ਗੇਂਦਾਂ ਵਿੱਚ 112 ਦੌੜਾਂ ਬਣਾ ਕੇ ਆਊਟ ਹੋ ਗਏ। ਬਲੇਅਰ ਟਿਕਨਰ ਨੇ ਸ਼ੁਭਮਨ (Shubman Gill) ਨੂੰ ਡੇਵੋਨ ਕੋਨਵੇ ਦੇ ਹੱਥੋਂ ਕੈਚ ਕਰਵਾ ਕੇ ਆਊਟ ਕੀਤਾ । ਸ਼ੁਭਮਨ ਗਿੱਲ ਨੇ ਆਪਣੀ ਪਾਰੀ ਵਿੱਚ 13 ਚੌਕੇ ਅਤੇ ਪੰਜ ਛੱਕੇ ਜੜੇ।
ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ 83 ਗੇਂਦਾਂ ਵਿੱਚ ਆਪਣਾ ਸੈਂਕੜਾ ਪੂਰਾ ਕੀਤਾ ਅਤੇ 85 ਗੇਂਦਾਂ ਵਿੱਚ 101 ਦੌੜਾਂ ਬਣਾ ਕੇ ਆਊਟ ਹੋ ਗਏ | ਰੋਹਿਤ ਸ਼ਰਮਾ ਨੇ ਤਿੰਨ ਸਾਲ ਬਾਅਦ ਵਨਡੇ ਕ੍ਰਿਕਟ ‘ਚ ਸੈਂਕੜਾ ਲਗਾਇਆ ਹੈ। ਇਸ ਸੈਂਕੜੇ ਦੇ ਨਾਲ ਉਸ ਨੇ ਰਿਕੀ ਪੋਂਟਿੰਗ ਦੀ ਬਰਾਬਰੀ ਕਰ ਲਈ ਹੈ। ਰੋਹਿਤ ਅਤੇ ਪੋਂਟਿੰਗ ਦੋਵਾਂ ਨੇ ਵਨਡੇ ‘ਚ 30 ਸੈਂਕੜੇ ਲਗਾਏ ਹਨ।