July 2, 2024 7:54 pm
IND VS NZ

IND VS NZ: ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਅੱਜ ਖੇਡਿਆ ਜਾਵੇਗਾ ਟੀ-20 ਸੀਰੀਜ਼ ਦਾ ਫੈਸਲਾਕੁੰਨ ਮੈਚ

ਚੰਡੀਗੜ੍ਹ 22 ਨਵੰਬਰ 2022: (IND VS NZ T20I) ਭਾਰਤ (India) ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਅਤੇ ਫੈਸਲਾਕੁੰਨ ਮੈਚ ਮੰਗਲਵਾਰ ਨੂੰ ਨੇਪੀਅਰ ‘ਚ ਖੇਡਿਆ ਜਾਵੇਗਾ। ਸੀਰੀਜ਼ ਦਾ ਪਹਿਲਾ ਮੈਚ ਮੀਂਹ ਦੀ ਭੇਂਟ ਚੜ ਗਿਆ ਸੀ। ਵੈਲਿੰਗਟਨ ‘ਚ ਹੋਏ ਪਹਿਲੇ ਟੀ-20 ‘ਚ ਟਾਸ ਵੀ ਨਹੀਂ ਹੋ ਸਕਿਆ। ਇਸ ਦੇ ਨਾਲ ਹੀ ਦੂਜੇ ਟੀ-20 ਵਿੱਚ ਭਾਰਤੀ ਟੀਮ ਨੇ 65 ਦੌੜਾਂ ਨਾਲ ਜਿੱਤ ਦਰਜ ਕੀਤੀ।

ਇਸ ਜਿੱਤ ਨਾਲ ਭਾਰਤ ਨੇ ਸੀਰੀਜ਼ ‘ਚ 1-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ।ਹੁਣ ਭਾਰਤੀ ਟੀਮ ਸੀਰੀਜ਼ ਤਾਂ ਨਹੀਂ ਹਾਰ ਸਕਦੀ ਪਰ ਸੀਰੀਜ਼ ‘ਤੇ ਕਬਜ਼ਾ ਕਰਨ ਲਈ ਭਾਰਤ ਆਖਰੀ ਮੈਚ ਜਿੱਤਣਾ ਹੋਵੇਗਾ। ਇਹ ਮੈਚ ਦੁਪਹਿਰ 12 ਵਜੇ ਖੇਡਿਆ ਜਾਵੇਗਾ |ਜੇਕਰ ਭਾਰਤ ਜਿੱਤਦਾ ਹੈ ਤਾਂ ਉਹ ਲਗਾਤਾਰ ਦੂਜੀ ਟੀ-20 ਸੀਰੀਜ਼ ਲਈ ਨਿਊਜ਼ੀਲੈਂਡ ਨੂੰ ਉਸਦੇ ਘਰੇਲੂ ਮੈਦਾਨ ‘ਤੇ ਹਰਾ ਦੇਵੇਗਾ। ਇਸ ਤੋਂ ਪਹਿਲਾਂ 2020 ‘ਚ ਭਾਰਤ ਨੇ ਨਿਊਜ਼ੀਲੈਂਡ (New Zealand) ਨੂੰ ਘਰੇਲੂ ਮੈਦਾਨ ‘ਤੇ ਟੀ-20 ਸੀਰੀਜ਼ ‘ਚ 5-0 ਨਾਲ ਹਰਾਇਆ ਸੀ।