ਚੰਡੀਗੜ੍ਹ, 23 ਦਸੰਬਰ 2024: ਅਗਲੇ ਸਾਲ ਪਾਕਿਸਤਾਨ ‘ਚ ਹੋਣ ਵਾਲੀ ਆਈ.ਸੀ.ਸੀ ਚੈਂਪੀਅਨਸ ਟਰਾਫੀ 2025 ‘ਲਈ ਭਾਰਤ ਅਤੇ ਪਾਕਿਸਤਾਨ ਦਾ ਮੈਚ 23 ਫਰਵਰੀ ਨੂੰ ਖੇਡਿਆ ਜਾਵੇਗਾ। ਦੋਵੇਂ ਟੀਮਾਂ ਦਾ ਵੱਡਾ ਮੁਕਾਬਲਾ ਯੂਏਈ ਦੇ ਦੁਬਈ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਦੁਬਈ ਸ਼ਹਿਰ ਨੂੰ ਚੈਂਪੀਅਨਜ਼ ਟਰਾਫੀ 2025 ‘ਚ ਭਾਰਤ ਦੇ ਮੈਚਾਂ ਦੀ ਮੇਜ਼ਬਾਨੀ ਲਈ ਨਿਰਪੱਖ ਸਥਾਨ ਵਜੋਂ ਚੁਣਿਆ ਹੈ। ਸ਼ਨੀਵਾਰ ਰਾਤ ਪੀਸੀਬੀ ਦੇ ਚੇਅਰਮੈਨ ਮੋਹਸਿਨ ਨਕਵੀ ਅਤੇ ਯੂਏਈ ਦੇ ਮੰਤਰੀ ਸ਼ੇਖ ਨਾਹਯਾਨ ਅਲ ਮੁਬਾਰਕ ਵਿਚਕਾਰ ਬੈਠਕ ਹੋਈ।
ਇਹ ਚੈਂਪੀਅਨਸ ਟੂਰਨਾਮੈਂਟ ਦਾ ਪਹਿਲਾ ਮੈਚ 19 ਫਰਵਰੀ ਨੂੰ ਕਰਾਚੀ ‘ਚ ਮੇਜ਼ਬਾਨ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਚੈਂਪੀਅਨਸ ਟਰਾਫੀ ਦਾ ਫਾਈਨਲ 9 ਮਾਰਚ ਨੂੰ ਲਾਹੌਰ ‘ਚ ਹੋਵੇਗਾ। ਭਾਰਤ ਦਾ ਪਹਿਲਾ ਮੈਚ 20 ਫਰਵਰੀ ਨੂੰ ਬੰਗਲਾਦੇਸ਼ ਨਾਲ ਹੋਵੇਗਾ। ਜੇਕਰ ਭਾਰਤ ਨਾਕਆਊਟ ਲਈ ਕੁਆਲੀਫਾਈ ਕਰ ਲੈਂਦੀ ਹੈ ਤਾਂ ਸੈਮੀਫਾਈਨਲ ਅਤੇ ਫਾਈਨਲ ਵੀ ਦੁਬਈ ‘ਚ ਹੀ ਹੋਣਗੇ।
ਭਾਰਤੀ ਟੀਮ ਦਾ ਪਹਿਲਾ ਮੈਚ 20 ਫਰਵਰੀ ਨੂੰ ਬੰਗਲਾਦੇਸ਼ ਨਾਲ ਹੋਵੇਗਾ ਜਦਕਿ ਆਖਰੀ ਮੈਚ 2 ਮਾਰਚ ਨੂੰ ਨਿਊਜ਼ੀਲੈਂਡ ਨਾਲ ਹੋਵੇਗਾ। ਸੈਮੀਫਾਈਨਲ (4 ਅਤੇ 5 ਮਾਰਚ) ਅਤੇ ਫਾਈਨਲ ਦੋਵਾਂ ਲਈ ਇੱਕ ਰਾਖਵਾਂ ਦਿਨ ਵੀ ਰੱਖਿਆ ਗਿਆ ਹੈ। ਚੈਂਪੀਅਨਸ ਟਰਾਫੀ ਲਈ 8 ਟੀਮਾਂ ਵਿਚਾਲੇ 15 ਮੈਚਾਂ ਦਾ ਇਹ ਟੂਰਨਾਮੈਂਟ 19 ਫਰਵਰੀ ਤੋਂ ਸ਼ੁਰੂ ਹੋ ਕੇ 9 ਮਾਰਚ ਤੱਕ ਚੱਲੇਗਾ। ਭਾਰਤ ਆਪਣੇ ਗਰੁੱਪ ਪੜਾਅ ਦੇ ਤਿੰਨੇ ਮੈਚ ਯੂਏਈ ‘ਚ ਖੇਡੇਗਾ।
Read More: ICC ਨੇ ਚੈਂਪੀਅਨਜ਼ ਟਰਾਫੀ ਦੇ ਮੱਦੇਨਜਰ ਪਾਕਿਸਤਾਨ ਭੇਜੀਆਂ ਟੀਮਾਂ, ਤਿਆਰੀਆਂ ਦਾ ਲਿਆ ਜਾਇਜ਼ਾ