IND vs PAK

IND vs PAK: ਵਨਡੇ ਵਿਸ਼ਵ ਕੱਪ ‘ਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਚੰਡੀਗੜ੍ਹ, 14 ਅਕਤੂਬਰ 2023: ਵਨਡੇ ਵਿਸ਼ਵ ਕੱਪ 2023 ਦੇ 12ਵੇਂ ਮੈਚ ਵਿੱਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ | ਭਾਰਤ ਨੇ ਪਾਕਿਸਤਾਨ ਨੂੰ ਵਨਡੇ ਵਿਸ਼ਵ ਕੱਪ ‘ਚ 8ਵੀਂ ਵਾਰ ਹਰਾਇਆ ਹੈ, ਪਾਕਿਸਤਾਨ ਭਾਰਤ ਤੋਂ ਵਨਡੇ ਵਿਸ਼ਵ ਕੱਪ ‘ਚ ਇੱਕ ਵਾਰ ਵੀ ਜਿੱਤ ਨਹੀਂ ਸਕਿਆ | ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਾਕਿਸਤਾਨ ਦੀ ਟੀਮ 42.5 ਓਵਰਾਂ ‘ਚ 191 ਦੌੜਾਂ ‘ਤੇ ਸਿਮਟ ਗਈ। ਭਾਰਤ ਨੂੰ ਜਿੱਤ ਲਈ 192 ਦੌੜਾਂ ਦਾ ਟੀਚਾ ਮਿਲਿਆ।

ਭਾਰਤੀ ਟੀਮ ਲਈ ਪੰਜ ਗੇਂਦਬਾਜ਼ਾਂ ਨੇ ਦੋ-ਦੋ ਵਿਕਟਾਂ ਲਈਆਂ। ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਹਾਰਦਿਕ ਪੰਡਯਾ, ਕੁਲਦੀਪ ਯਾਦਵ ਅਤੇ ਰਵਿੰਦਰ ਜਡੇਜਾ ਨੇ ਦੋ-ਦੋ ਵਿਕਟਾਂ ਲਈਆਂ। ਗੇਂਦਬਾਜ਼ਾਂ ‘ਚ ਸ਼ਾਰਦੁਲ ਠਾਕੁਰ ਹੀ ਅਜਿਹੇ ਸਨ, ਜਿਨ੍ਹਾਂ ਨੂੰ ਇਕ ਵੀ ਸਫਲਤਾ ਨਹੀਂ ਮਿਲੀ।

ਪਾਕਿਸਤਾਨ ਲਈ ਕਪਤਾਨ ਬਾਬਰ ਆਜ਼ਮ ਨੇ ਸਭ ਤੋਂ ਵੱਧ 50 ਦੌੜਾਂ ਬਣਾਈਆਂ। ਪਿਛਲੇ ਮੈਚ ‘ਚ ਸੈਂਕੜਾ ਲਗਾਉਣ ਵਾਲੇ ਮੁਹੰਮਦ ਰਿਜ਼ਵਾਨ ਇਸ ਵਾਰ ਅਰਧ ਸੈਂਕੜੇ ਤੋਂ ਖੁੰਝ ਗਏ। ਉਹ 49 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਇਮਾਮ ਉਲ ਹੱਕ ਨੇ 36, ਅਬਦੁੱਲਾ ਸ਼ਫੀਕ ਨੇ 20 ਅਤੇ ਹਸਨ ਅਲੀ ਨੇ 12 ਦੌੜਾਂ ਬਣਾਈਆਂ। ਇਨ੍ਹਾਂ ਤੋਂ ਇਲਾਵਾ ਛੇ ਬੱਲੇਬਾਜ਼ ਦੋਹਰੇ ਅੰਕੜੇ ਨੂੰ ਛੂਹ ਨਹੀਂ ਸਕੇ। ਸਾਊਦ ਸ਼ਕੀਲ ਛੇ, ਮੁਹੰਮਦ ਨਵਾਜ਼ ਚਾਰ, ਇਫ਼ਤਿਖਾਰ ਅਹਿਮਦ ਚਾਰ, ਸ਼ਾਦਾਖ ਖਾਨ ਦੋ ਅਤੇ ਹਾਰਿਸ ਰਾਊਫ ਦੋ ਦੌੜਾਂ ਬਣਾ ਕੇ ਆਊਟ ਹੋਏ।

ਦੂਜੇ ਪਾਸੇ ਪਹਿਲਾ ਵਿਕਟ ਸ਼ੁਭਮਨ ਗਿੱਲ ਦਾ ਡਿੱਗਿਆ, ਗਿੱਲ 16 ਦੌੜਾਂ ਬਣਾ ਕੇ ਆਊਟ ਹੋਏ | ਭਾਰਤ ਨੂੰ ਦੂਜਾ ਝਟਕਾ ਵਿਰਾਟ ਕੋਹਲੀ ਦੇ ਰੂਪ ‘ਚ ਲੱਗਾ। ਉਹ 16 ਦੌੜਾਂ ਬਣਾ ਕੇ ਆਊਟ ਹੋ ਗਏ। ਹਸਨ ਅਲੀ ਨੇ ਉਸ ਨੂੰ 10ਵੇਂ ਓਵਰ ਦੀ 5ਵੀਂ ਗੇਂਦ ‘ਤੇ ਮੁਹੰਮਦ ਨਵਾਜ਼ ਹੱਥੋਂ ਕੈਚ ਆਊਟ ਕਰਵਾਇਆ। ਕੋਹਲੀ ਨੇ 18 ਗੇਂਦਾਂ ਦਾ ਸਾਹਮਣਾ ਕੀਤਾ। ਇਸ ਦੌਰਾਨ ਉਸ ਨੇ ਤਿੰਨ ਚੌਕੇ ਲਾਏ | ਰੋਹਿਤ ਸ਼ਰਮਾ ਸੈਂਕੜੇ ਤੋਂ ਖੁੰਝ ਗਏ ਅਤੇ 86 ਦੌੜਾਂ ਬਣਾ ਕੇ ਆਊਟ ਹੋ ਗਏ | ਇਸਤੋਂ ਬਾਅਦ ਕੇ.ਐੱਲ ਰਾਹੁਲ 19 ਦੌੜਾਂ ਅਤੇ ਸ਼੍ਰੇਅਸ ਅਈਅਰ 53 ਦੌੜਾਂ ਬਣਾ ਕੇ ਨਾਬਾਦ ਰਹੇ |

 

Scroll to Top