July 2, 2024 8:42 pm
Asia Cup

IND vs PAK: ਮੀਂਹ ਕਾਰਨ ਭਾਰਤ-ਪਾਕਿਸਤਾਨ ਵਿਚਾਲੇ ਮੈਚ ਰੱਦ, ਪਾਕਿਸਤਾਨ ਸੁਪਰ-4 ‘ਚ ਪਹੁੰਚਣ ਵਾਲੀ ਪਹਿਲੀ ਟੀਮ

ਚੰਡੀਗੜ੍ਹ 02 ਸਤੰਬਰ 2023: ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਨੀਵਾਰ ਨੂੰ ਏਸ਼ੀਆ ਕੱਪ ਦੇ ਤੀਜੇ ਮੈਚ ਦਾ ਕੋਈ ਨਤੀਜਾ ਨਹੀਂ ਨਿਕਲਿਆ । ਮੀਂਹ ਤੋਂ ਬਾਅਦ ਲੰਬਾ ਸਮਾਂ ਇੰਤਜ਼ਾਰ ਕਰਨ ਤੋਂ ਮਗਰੋਂ ਅੰਪਾਇਰਾਂ ਨੇ ਦੋਵਾਂ ਕਪਤਾਨਾਂ ਨਾਲ ਗੱਲ ਕੀਤੀ ਅਤੇ ਮੈਚ ਨੂੰ ਰੱਦ ਕਰ ਦਿੱਤਾ |

ਮੈਚ ਰੱਦ ਹੋਣ ਕਾਰਨ ਦੋਵਾਂ ਟੀਮਾਂ ਨੂੰ ਇੱਕ-ਇੱਕ ਅੰਕ ਮਿਲਿਆ। ਇਸ ਤਰ੍ਹਾਂ ਪਾਕਿਸਤਾਨ ਦੇ ਦੋ ਮੈਚਾਂ ਵਿੱਚ ਤਿੰਨ ਅੰਕ ਹੋ ਗਏ। ਉਸ ਨੇ ਆਪਣੇ ਪਹਿਲੇ ਮੈਚ ਵਿੱਚ ਨੇਪਾਲ ਨੂੰ ਹਰਾਇਆ ਸੀ। ਦੂਜੇ ਪਾਸੇ ਭਾਰਤ ਦੇ ਖਾਤੇ ਵਿੱਚ ਇੱਕ ਮੈਚ ਵਿੱਚ ਇੱਕ ਅੰਕ ਹੈ। ਹੁਣ ਸੁਪਰ-4 ‘ਚ ਪਹੁੰਚਣ ਲਈ 4 ਸਤੰਬਰ ਨੂੰ ਹੋਣ ਵਾਲੇ ਮੈਚ ‘ਚ ਨੇਪਾਲ ਨੂੰ ਕਿਸੇ ਵੀ ਕੀਮਤ ‘ਤੇ ਹਰਾਉਣਾ ਹੋਵੇਗਾ। ਪਾਕਿਸਤਾਨ ਸੁਪਰ-4 ਵਿਚ ਪਹੁੰਚਣ ਵਾਲੀ ਪਹਿਲੀ ਟੀਮ ਹੈ।

ਕੈਂਡੀ ਦੇ ਪੱਲੇਕੇਲੇ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ 50 ਓਵਰ ਵੀ ਨਹੀਂ ਖੇਡ ਸਕੀ। ਉਹ 48.5 ਓਵਰਾਂ ‘ਚ 266 ਦੌੜਾਂ ‘ਤੇ ਆਲ ਆਊਟ ਹੋ ਗਈ। ਇਸ ਤੋਂ ਬਾਅਦ ਮੀਂਹ ਕਾਰਨ ਪਾਕਿਸਤਾਨ ਦੀ ਪਾਰੀ ਸ਼ੁਰੂ ਨਹੀਂ ਹੋ ਸਕੀ।