ਸਪੋਰਟਸ, 29 ਸਤੰਬਰ 2025: IND ਬਨਾਮ PAK Final Result: ਭਾਰਤ ਨੇ ਏਸ਼ੀਆ ਕੱਪ ਜਿੱਤ ਲਿਆ ਹੈ। ਭਾਰਤੀ ਟੀਮ ਨੇ ਫਾਈਨਲ ਮੈਚ ‘ਚ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਕੇ 9ਵੀਂ ਵਾਰ ਇਸ ਟੂਰਨਾਮੈਂਟ ਦਾ ਖਿਤਾਬ ਜਿੱਤਿਆ ਹੈ।
ਐਤਵਾਰ ਨੂੰ, ਭਾਰਤੀ ਟੀਮ ਨੇ 20ਵੇਂ ਓਵਰ ਦੀ ਚੌਥੀ ਗੇਂਦ ‘ਤੇ 147 ਦੌੜਾਂ ਦਾ ਟੀਚਾ ਪ੍ਰਾਪਤ ਕੀਤਾ। ਰਿੰਕੂ ਸਿੰਘ ਨੇ ਚੌਕਾ ਲਗਾ ਕੇ ਭਾਰਤ ਨੂੰ ਜਿੱਤ ਦਿਵਾਈ। ਤਿਲਕ ਵਰਮਾ (Tilak Verma) 69 ਦੌੜਾਂ ਬਣਾਉਣ ਤੋਂ ਬਾਅਦ ਨਾਬਾਦ ਰਹੇ।
ਭਾਰਤ ਨੇ ਦੁਬਈ ਇੰਟਰਨੈਸ਼ਨਲ ਸਟੇਡੀਅਮ ‘ਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਾਕਿਸਤਾਨ ਦੀ ਟੀਮ 19.1 ਓਵਰਾਂ ‘ਚ 146 ਦੌੜਾਂ ‘ਤੇ ਆਲ ਆਊਟ ਹੋ ਗਈ। ਕੁਲਦੀਪ ਯਾਦਵ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ। ਜਸਪ੍ਰੀਤ ਬੁਮਰਾਹ, ਵਰੁਣ ਚੱਕਰਵਰਤੀ ਅਤੇ ਅਕਸ਼ਰ ਪਟੇਲ ਨੇ 2-2 ਵਿਕਟਾਂ ਲਈਆਂ। ਪਾਕਿਸਤਾਨ ਵੱਲੋਂ ਸਾਹਿਬਜ਼ਾਦਾ ਫਰਹਾਨ ਨੇ ਸਭ ਤੋਂ ਵੱਧ 57 ਦੌੜਾਂ ਬਣਾਈਆਂ।
Read More: IND ਬਨਾਮ PAK: ਅਭਿਸ਼ੇਕ ਸ਼ਰਮਾ ਪਿੱਛੇ ਨਹੀਂ ਹਟੇਗਾ, ਏਸ਼ੀਆ ਕੱਪ ਫਾਈਨਲ ਤੋਂ ਪਹਿਲਾਂ ਕੋਚ ਮੋਰਕੇਲ ਦਾ ਬਿਆਨ




