ਚੰਡੀਗੜ੍ਹ, 02 ਸਤੰਬਰ 2023: (IND vs PAK) ਸ੍ਰੀਲੰਕਾ ਦੇ ਕੈਂਡੀ ਦੇ ਪੱਲੇਕੇਲੇ ਕ੍ਰਿਕਟ ਸਟੇਡੀਅਮ ‘ਚ ਕੱਟੜ ਵਿਰੋਧੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਨਡੇ ਏਸ਼ੀਆ ਕੱਪ-2023 (Asia Cup 2023) ਦਾ ਤੀਜਾ ਮੈਚ ਸ਼ੁਰੂ ਹੋਣ ਜਾ ਰਿਹਾ ਹੈ। ਭਾਰਤੀ ਟੀਮ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਕੀਤਾ। ਟੀਮ ‘ਚ ਮੁਹੰਮਦ ਸ਼ਮੀ ਦੀ ਜਗ੍ਹਾ ਸ਼ਾਰਦੁਲ ਠਾਕੁਰ ਨੂੰ ਮੌਕਾ ਮਿਲਿਆ ਹੈ।
ਪਾਕਿਸਤਾਨ ਦੀ ਟੀਮ ਨੇ ਆਪਣੇ ਪਹਿਲੇ ਮੈਚ ‘ਚ ਨੇਪਾਲ ਨੂੰ ਹਰਾਇਆ ਹੈ, ਜਦਕਿ ਭਾਰਤੀ ਟੀਮ ਦਾ ਇਹ ਪਹਿਲਾ ਮੈਚ ਹੈ। ਦੋਵੇਂ ਟੀਮਾਂ 4 ਸਾਲ ਬਾਅਦ ਵਨਡੇ ਫਾਰਮੈਟ ‘ਚ ਆਹਮੋ-ਸਾਹਮਣੇ ਹੋ ਰਹੀਆਂ ਹਨ। ਉਨ੍ਹਾਂ ਦਾ ਆਖਰੀ ਮੁਕਾਬਲਾ 2019 ਵਿਸ਼ਵ ਕੱਪ ਵਿੱਚ ਹੋਇਆ ਸੀ।
ਦੋਵਾਂ ਟੀਮਾਂ ਦੀ ਪਲੇਇੰਗ-11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਜਸਪ੍ਰੀਤ ਬੁਮਰਾਹ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ ਅਤੇ ਕੁਲਦੀਪ ਯਾਦਵ।
ਪਾਕਿਸਤਾਨ: ਬਾਬਰ ਆਜ਼ਮ (ਕਪਤਾਨ), ਫਖਰ ਜ਼ਮਾਨ, ਇਮਾਮ-ਉਲ-ਹੱਕ, ਸਲਮਾਨ ਅਲੀ ਆਗਾ, ਇਫਤਿਖਾਰ ਅਹਿਮਦ, ਮੁਹੰਮਦ ਰਿਜ਼ਵਾਨ (ਵਿਕਟਕੀਪਰ), ਸ਼ਾਦਾਬ ਖਾਨ, ਮੁਹੰਮਦ ਨਵਾਜ਼, ਨਸੀਮ ਸ਼ਾਹ, ਸ਼ਾਹੀਨ ਸ਼ਾਹ ਅਫਰੀਦੀ ਅਤੇ ਹੈਰਿਸ ਰਾਊਫ।