World

IND vs PAK: ਭਾਰਤ ਨੇ ਪਾਕਿਸਤਾਨ ਖ਼ਿਲਾਫ਼ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਭਾਰਤੀ ਟੀਮ ‘ਚ ਸ਼ੁਭਮਨ ਗਿੱਲ ਦੀ ਵਾਪਸੀ

ਚੰਡੀਗੜ੍ਹ, 14 ਅਕਤੂਬਰ 2023: (IND vs PAK) ਵਨਡੇ ਵਿਸ਼ਵ ਕੱਪ ਦੇ 12ਵੇਂ ਮੈਚ ਵਿੱਚ ਭਾਰਤ ਦਾ ਸਾਹਮਣਾ ਪਾਕਿਸਤਾਨ ਨਾਲ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਵਿਸ਼ਵ ਕੱਪ ਦੇ ਇਤਿਹਾਸ ਵਿੱਚ ਦੋਵਾਂ ਟੀਮਾਂ ਵਿਚਾਲੇ ਇਹ ਅੱਠਵਾਂ ਮੈਚ ਹੈ। ਭਾਰਤੀ ਟੀਮ ਦਾ ਰਿਕਾਰਡ 7-0 ਹੈ। ਰੋਹਿਤ ਸ਼ਰਮਾ ਨੇ ਦੱਸਿਆ ਕਿ ਇਸ ਮੈਚ ਵਿੱਚ ਸ਼ੁਭਮਨ ਗਿੱਲ ਦੀ ਵਾਪਸੀ ਹੋਈ ਹੈ। ਈਸ਼ਾਨ ਕਿਸ਼ਨ ਨੂੰ ਬਾਹਰ ਬੈਠਣਾ ਪਿਆ। ਬਾਬਰ ਨੇ ਕਿਹਾ ਕਿ ਉਹ ਵੀ ਪਹਿਲਾਂ ਗੇਂਦਬਾਜ਼ੀ ਕਰਨਾ ਚਾਹੁੰਦਾ ਸੀ।

ਦੋਵੇਂ ਟੀਮਾਂ ਇਸ ਪ੍ਰਕਾਰ ਹਨ :

ਭਾਰਤ: ਸ਼ੁਭਮਨ ਗਿੱਲ, ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ (ਉਪ-ਕਪਤਾਨ), ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਜਸਪ੍ਰੀਤ ਬੁਮਰਾਹ, ਕੁਲਦੀਪ ਯਾਦਵ, ਮੁਹੰਮਦ ਸਿਰਾਜ।

ਪਾਕਿਸਤਾਨ: ਅਬਦੁੱਲਾ ਸ਼ਫੀਕ, ਇਮਾਮ ਉਲ ਹੱਕ, ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ (ਵਿਕਟਕੀਪਰ), ਸਾਊਦ ਸ਼ਕੀਲ, ਇਫਤਿਖਾਰ ਅਹਿਮਦ, ਸ਼ਾਦਾਬ ਖਾਨ (ਉਪ-ਕਪਤਾਨ), ਮੁਹੰਮਦ ਨਵਾਜ਼, ਹਸਨ ਅਲੀ, ਸ਼ਾਹੀਨ ਅਫਰੀਦੀ, ਹਰਿਸ ਰਾਊਫ।

Image

image credit: BCCI

Scroll to Top